GTA News Media

Top Info Bar
22.1°C Toronto Loading date...
Featured Punjab

ਮੁੱਖ ਮੰਤਰੀ ਭਗਵੰਤ ਮਾਨ ਕਰਵਾਉਣ ਜਾ ਰਹੇ ਨੇ ਦੂਜਾ ਵਿਆਹ

ਮੁੱਖ ਮੰਤਰੀ ਭਗਵੰਤ ਮਾਨ ਕਰਵਾਉਣ ਜਾ ਰਹੇ ਨੇ ਦੂਜਾ ਵਿਆਹ
Share this post via:

ਬਦਲਾਅ ਦਾ ਨਾਅਰਾ ਲਾ ਸੱਤਾ ਦੀ ਕੁਰਸੀ ‘ਤੇ ਬੈਠੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਣ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਜੀ ਹਾਂ ਉਨ੍ਹਾਂ ਵੱਲੋਂ ਡਾ. ਗੁਰਪ੍ਰੀਤ ਕੌਰ ਨਾਲ ਕੱਲ ਯਾਨੀ ਵੀਰਵਾਰ ਨੂੰ 6 ਜੁਲਾਈ ਵਾਲੇ ਦਿਨ ਵਿਆਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾ ਵਿਆਹ ਚੰਡੀਗੜ੍ਹ ਵਿਖੇ ਹੋਵੇਗਾ। ਦੱਸ ਦੇਈਏ ਕਿ ਭਗਵੰਤ ਮਾਨ ਦਾ ਪਹਿਲਾ ਵਿਆਹ ਇੰਦਰਪ੍ਰੀਤ ਕੌਰ ਨਾਲ ਹੋਇਆ ਸੀ ਪਰ 6 ਸਾਲ ਪਹਿਲਾਂ ਉਨ੍ਹਾਂ ਦਾ ਤਲਾਕ ਹੋ ਚੁਕਿਆ ਸੀ। ਜਿਸ ਤੋਂ ਬਾਅਦ ਹੁਣ ਭਗਵੰਤ ਮਾਨ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਪਿਛਲੇ ਦਿਨੀਂ ਜਦੋਂ ਭਗਵੰਤ ਮਾਨ ਨੇ ਬਤੌਰ ਮੁੱਖ ਮੰਤਰੀ ਪੰਜਾਬ ਆਪਣਾ ਆਹੁਦਾ ਸੰਭਾਲਿਆ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਬੱਚੇ ਵੀ ਪੰਜਾਬ ਪਹੁੰਚੇ ਸਨ। ਉਸ ਸਮੇਂ ਖਬਰਾਂ ਸਾਹਮਣੇ ਆਈਆਂ ਸਨ ਕਿ ਇੰਦਰਪ੍ਰੀਤ ਕੌਰ ਵੀ ਸ਼ਾਇਦ ਹੁਣ ਵਾਪਸ ਆ ਜਾਣਗੇ। ਪਰ ਉਹ ਮਾਤਰ ਖਬਰਾਂ ਸਨ। ਮੀਡੀਆ ਤੋਂ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਆਪਣੀ ਮਾਂ ਦੀ ਇੱਛਾ ਅਨੁਸਾਰ ਭਗਵੰਤ ਮਾਨ ਦੂਜਾ ਵਿਆਹ ਕਰਵਾ ਰਹੇ ਹਨ।

ਦੱਸ ਦੇਈਏ ਕਿ ਕਲਾਕਾਰ ਤੋਂ ਸਿਆਸਤ *ਚ ਐਂਟਰੀ ਮਾਰਨ ਵਾਲੇ ਸ. ਭਗਵੰਤ ਸਿੰਘ ਮਾਨ ਸੰਗਰੂਰ ਤੋਂ ਦੋ ਵਾਰ ਬਤੌਰ ਸਾਂਸਦ ਸੇਵਾ ਨਿਭਾ ਚੁਕੇ ਹਨ। ਹੁਣ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਤੌਰ *ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।