ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮਦਦ ਕਰਨ ਵਾਲੀਆਂ ਚੈਰਿਟੀਜ਼ ਨੇ ਕੀਤੇ ਹੱਥ ਖੜ੍ਹੇ
ਅੰਤਰਰਾਸ਼ਟਰੀ ਵਿਦਿਆਰਥੀ ਵੱਲੋਂ ਰਿਹਾਇਸ਼ੀ ਅਤੇ ਮੁੱਢਲੀਆਂ ਲੋੜਾਂ ਪੂਰਾ ਕਰਨ ਲਈ ਕੇਨੇਡਾ ‘ਚ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਦੌਰਾਨ ਚੈਰਿਟੀ ਅਤੇ ਸਹਾਇਤਾ ਸਮੂਹਾਂ ਨੇ ਵੀ ਹੱਥ ਖੜ੍ਹੇ ਕਰ ਦਿੱਤੇ ਹਨ। ਇਨ੍ਹਾਂ ਚੈਰਿਟੀ ਅਤੇ ਸਹਾਇਤਾ ਸਮੂਹਾਂ ਦਾ ਕਹਿਣਾ ਹੈ ਕਿ ਉਹ ਤਣਾਅ ਵਿੱਚ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਸਹਾਇਤਾ ਵਧਾਉਣ ਦੀ ਅਪੀਲ ਕੀਤੀ ਹੈ।
ਇੱਕ ਰਿਪੋਰਟ ਮੁਤਾਬਕ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਲਗਭਗ 500,000 ਅੰਤਰਰਾਸ਼ਟਰੀ ਵਿਦਿਆਰਥੀ ਰਹਿ ਰਹੇ ਹਨ। ਖਾਲਸਾ ਏਡ ਦੇ ਰਾਸ਼ਟਰੀ ਨਿਰਦੇਸ਼ਕ ਜਿੰਦੀ ਸਿੰਘ ਦਾ ਕਹਿਣਾ ਹੈ ਕਿ ਚੈਰਿਟੀ ਉਨ੍ਹਾਂ ਦੇ ਖਰਚੇ ਦਾ ਵਾਧੂ ਭਾਰ ਸਹਿਣ ਕਰ ਰਹੀ ਹੈ। ਖਾਲਸਾ ਏਡ ਦੀ ਕੈਨੇਡੀਅਨ ਬ੍ਰਾਂਚ, ਜੋ ਦੇਸ਼ ਭਰ ਦੇ ਸ਼ਹਿਰਾਂ ਵਿੱਚ ਭੋਜਨ, ਕੱਪੜਿਆਂ ਅਤੇ ਆਸਰਾ ਤੱਕ ਪਹੁੰਚ ਕਰਨ ਲਈ ਸੰਘਰਸ਼ ਕਰ ਰਹੇ 8000 ਤੋਂ ਵੱਧ ਵਿਦਿਆਰਥੀਆਂ ਦੀ ਮਦਦ ਕਰ ਰਹੀ ਹੈ, ਦਾ ਕਹਿਣਾ ਹੈ ਕਿ ਸਰਕਾਰ ਅਤੇ ਪੋਸਟ-ਸੈਕੰਡਰੀ ਸੰਸਥਾਵਾਂ ਨੂੰ ਲੋੜਵੰਦ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਹੋਰ ਕੁਝ ਕਰਨਾ ਚਾਹੀਦਾ ਹੈ।
ਇੱਥੇ ਦੱਸ ਦੱਈਏ ਕਿ ਨਵੰਬਰ 2023 ਤੱਕ ਜਾਰੀ ਕੀਤੇ ਗਏ 579,075 ਪਰਮਿਟਾਂ ਵਿੱਚੋਂ 215,190 ਦੇ ਹਿਸਾਬ ਨਾਲ ਕੈਨੇਡਾ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ 10 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚ ਭਾਰਤੀ ਸਭ ਤੋਂ ਅੱਗੇ ਹਨ।