GTA News Media

Top Info Bar
22.1°C Toronto Loading date...
Canada

ਦਿਲ ਦਾ ਦੌਰਾ ਪੈਣ ਕਾਰਨ ਸਰੀ ‘ਚ ਪੰਜਾਬੀ ਨੌਜਵਾਨ ਦੀ ਮੌਤ

ਦਿਲ ਦਾ ਦੌਰਾ ਪੈਣ ਕਾਰਨ ਸਰੀ ‘ਚ ਪੰਜਾਬੀ ਨੌਜਵਾਨ ਦੀ ਮੌਤ
Share this post via:

ਸਰੀ ‘ਚ ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਗਈ। ਇਹ ਨੌਜਵਾਨ  ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਉਸਦਾ ਭਰਾ ਗੁਰਜਿੰਦਰ ਸਿੰਘ ਮਾਂਗਟ ਉਰਫ ਗੱਗੀ ਪੁੱਤਰ ਕਰਨੈਲ ਸਿੰਘ 2015 ’ਚ ਕੈਨੇਡਾ (ਸਰੀ) ਗਿਆ ਸੀ।

ਉਸਦੀ ਪਤਨੀ ਅਤੇ ਉਸਦਾ 6 ਸਾਲਾ ਬੇਟਾ ਵੀ ਕੁਝ ਮਹੀਨੇ ਪਹਿਲਾਂ ਹੀ ਉਸ ਕੋਲ ਕੈਨੇਡਾ ਗਏ ਸਨ। ਗੁਰਜਿੰਦਰ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ਵਿਚ ਕਾਰ ਚਲਾਉਂਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਸਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ ਹੈ।