GTA News Media

Top Info Bar
22.1°C Toronto Loading date...
Canada

ਅੰਤਰਰਾਟਸ਼ਰੀ ਵਿਦਿਆਰਥੀਆਂ ਵੱਲੋਂ ਕੰਮ ਦੇ ਘੰਟਿਆਂ ਦੀ ਸੀਮਾ ਨੂੰ ਪੱਕੇ ਤੌਰ ’ਤੇ ਹਟਾਉਣ ਦੀ ਮੰਗ

ਅੰਤਰਰਾਟਸ਼ਰੀ ਵਿਦਿਆਰਥੀਆਂ ਵੱਲੋਂ ਕੰਮ ਦੇ ਘੰਟਿਆਂ ਦੀ ਸੀਮਾ ਨੂੰ ਪੱਕੇ ਤੌਰ ’ਤੇ ਹਟਾਉਣ ਦੀ ਮੰਗ
Share this post via:

ਕੈਨੇਡਾ ਵਿੱਚ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਪੜ੍ਹਦੇ ਹਨ। ਵਿਦਿਆਰਥੀ ਮਹਿੰਗਾਈ ਦੀ ਮਾਰ ਨਾਲ ਜੂਝ ਰਹੇ ਹਨ ਅਤੇ ਆਪਣੇ ਖਰਚੇ ਪੂਰੇ ਕਰਨ ਲਈ ਜ਼ਿਆਦਾ ਸਮਾਂ ਕੰਮ ਕਰਨਾ ਚਾਹੁੰਦੇ ਹਨ। ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਕਾਲਤ ਸਮੂਹਾਂ ਦਾ ਕਹਿਣਾ ਹੈ ਕਿ ਓਟਾਵਾ ਵੱਲੋਂ ਹਰ ਹਫ਼ਤੇ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਸੀਮਾ ਨੂੰ ਅਸਥਾਈ ਤੌਰ ‘ਤੇ ਹਟਾ ਦਿੱਤਾ ਜਾਣਾ ਚਾਹੀਦਾ ਹੈ। ਪਿਛਲੇ ਸਾਲ ਫੈਡਰਲ ਸਰਕਾਰ ਨੇ ਕਲਾਸਾਂ ਦੇ ਸੈਸ਼ਨ ਦੌਰਾਨ ਹਰ ਹਫ਼ਤੇ 20 ਘੰਟੇ ਆਫ-ਕੈਂਪਸ ਕੰਮ ਦੀ ਸੀਮਾ ਨੂੰ ਹਟਾ ਦਿੱਤਾ ਸੀ। ਪਾਇਲਟ ਪ੍ਰੋਗਰਾਮ, ਜਿਸ ਨੇ 500,000 ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ, ਇਸ ਸਾਲ ਖਤਮ ਹੋਣ ਵਾਲਾ ਹੈ।

ਸਸਕੈਚਵਨ ਯੂਨੀਵਰਸਿਟੀ ਦੇ ਇੱਕ 20 ਸਾਲਾ ਅੰਤਰਰਾਸ਼ਟਰੀ ਵਿਦਿਆਰਥੀ ਨੇ ਕਿਹਾ ਕਿ ਉਸ ਦੇ ਸਿਰ ‘ਤੇ ਵਿਦਿਆਰਥੀ ਲੋਨ ਦੇ ਤੌਰ ‘ਤੇ ਲਗਭਗ 40,000 ਡਾਲਰ ਹਨ ਅਤੇ ਉਹ ਫੁੱਲ-ਟਾਈਮ ਕੰਮ ਦੇ ਨਾਲ 10,000 ਡਾਲਰ ਦਾ ਭੁਗਤਾਨ ਕਰਨ ਦੇ ਯੋਗ ਸੀ – ਇੱਕ ਮੌਕਾ ਜੋ ਨਵੇਂ ਸਾਲ ਵਿੱਚ ਖ਼ਤਮ ਹੋ ਜਾਵੇਗਾ। ਉਸ ਨੇ ਕਿਹਾ ਕਿ ਮਹਿੰਗਾਈ ਨੇ ਉਸ ਦਾ ਕਰਿਆਨੇ ਦਾ ਬਜਟ 100 ਡਾਲਰ ਤੋਂ 300 ਡਾਲਰ ਪ੍ਰਤੀ ਮਹੀਨਾ ਕਰ ਦਿੱਤਾ ਹੈ।

ਵਿਦਿਆਰਥੀ ਸੰਘਰਸ਼ ਕਰ ਰਹੇ ਹਨ। ਉਹਨਾਂ ਲਈ ਗੁਜਾਰਾ ਕਰਨਾ ਔਖਾ ਹੁੰਦਾ ਜਾ ਰਿਹਾ ਹੈ। ਫਾਰਮੇਸੀ ਦੀ ਇਕ ਵਿਦਿਆਰਥਣ ਨੇ ਕਿਹਾ ਕਿ ਸਵਿੱਚ ਨੂੰ ਸਥਾਈ ਬਣਾਉਣ ਨਾਲ ਰੁਜ਼ਗਾਰਦਾਤਾਵਾਂ ਨੂੰ ਵੀ ਮਦਦ ਮਿਲੇਗੀ। ਉਹ ਫਾਰਮੇਸੀ ਕੈਸ਼ੀਅਰ ਦੀ ਨੌਕਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਿਹਾ ਕਿ ਉਹ ਉਹਨਾਂ ਲੋਕਾਂ ਦੀ ਭਾਲ ਕਰ ਰਹੇ ਹਨ ਜੋ ਛੁੱਟੀਆਂ ਦੌਰਾਨ ਫੁੱਲ-ਟਾਈਮ ਕੰਮ ਕਰ ਸਕਦੇ ਹਨ। ਅੰਤਰਰਾਸ਼ਟਰੀ ਵਿਦਿਆਰਥਣ ਦਾ ਕਹਿਣਾ ਹੈ ਕਿ 20 ਘੰਟੇ ਕੰਮ ਦੀ ਸੀਮਾ ਹਟਾਉਣ ਦਾ ਫ਼ੈਸਲਾ ਸਥਾਈ ਕੀਤਾ ਜਾਵੇ।

ਫੈਡਰਲ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਉਹ ਨੀਤੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਸ ਵਿੱਚ ਇਹ ਵੀ ਸ਼ਾਮਲ ਹੈ ਕਿ ਕਿੰਨੇ ਯੋਗ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਇਸਦਾ ਲਾਭ ਲਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਕੈਂਪਸ ਤੋਂ ਬਾਹਰ ਕੰਮ ਲਈ 20 ਘੰਟਿਆਂ ਦੀ ਸੀਮਾ ਨੂੰ ਅਸਥਾਈ ਤੌਰ ‘ਤੇ ਹਟਾਉਣਾ ਕੈਨੇਡਾ ਵਿੱਚ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਿਹਾ ਹੈ।” ਜੇਕਰ ਮੌਜੂਦਾ ਯੋਜਨਾ ਵਿਚ ਕੋਈ ਤਬਦੀਲੀ ਹੋਵੇਗੀ ਤਾਂ ਮੰਤਰਾਲਾ ਜਨਤਾ ਨੂੰ ਜਲਦ ਜਾਣਕਾਰੀ ਦੇਵੇਗਾ।