GTA News Media

Top Info Bar
22.1°C Toronto Loading date...
Canada

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲਗਾਤਾਰ ਮਿਲ ਰਹੇ ਝਟਕਿਆਂ ਦਾ ਪ੍ਰਭਾਵ

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲਗਾਤਾਰ ਮਿਲ ਰਹੇ ਝਟਕਿਆਂ ਦਾ ਪ੍ਰਭਾਵ
Share this post via:

ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੈਨੇਡਾ ਇੱਕ ਤੋਂ ਬਾਅਦ ਇੱਕ ਨਵੇਂ ਕਾਨੂੰਨ ਲਾਗੂ ਕਰ ਰਿਹਾ ਹੈ। ਵਿਦਿਆਰਥੀ ਹੁਣ ਜ਼ਿਆਦਾ ਸਮਾਂ ਕੰਮ ਨਹੀਂ ਕਰ ਸਕਣਗੇ। ਕੋਰੋਨਾ ਕਾਰਨ ਹਫ਼ਤੇ ਵਿਚ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ ਪਰ ਕੋਰੋਨਾ ਦੀ ਮਿਆਦ ਦੇ ਕਾਰਨ, ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 40 ਘੰਟੇ ਕੰਮ ਕਰਨ ਲਈ ਵਰਕ ਪਰਮਿਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕੋਰੋਨਾ ਪੀਰੀਅਡ ਖਤਮ ਹੋ ਗਿਆ ਹੈ ਅਤੇ ਹੁਣ ਵਿਦਿਆਰਥੀ ਹਫਤੇ ਵਿਚ ਸਿਰਫ 20 ਘੰਟੇ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ 2024 ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ, GIC ਖਾਤੇ ਲਈ ਰਕਮ $10,000 ਤੋਂ ਵਧਾ ਕੇ $20,635 ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ।

ਪਰਵਾਸੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੁੰਦਾ ਜਾ ਰਿਹਾ ਹੈ। ਮਹਿੰਗਾਈ ਤੋਂ ਅੱਕੇ ਲੋਕ ਵਤਨ ਵਾਪਸੀ ਕਰਨ ਲੱਗੇ ਹਨ। ਸਰਕਾਰੀ ਰਿਪੋਰਟਾਂ ਵਿੱਚ ਖੁਲਾਸਾ ਹੋਇਆ ਹੈ ਕਿ 2023 ਦੇ ਪਹਿਲੇ ਛੇ ਮਹੀਨਿਆਂ ਵਿੱਚ ਲਗਪਗ 42 ਹਜ਼ਾਰ ਲੋਕਾਂ ਨੇ ਕੈਨੇਡਾ ਛੱਡ ਦਿੱਤਾ ਹੈ। ਇਸ ਤੋਂ ਪਹਿਲਾਂ ਸਾਲ 2022 ਵਿੱਚ 93,818 ਨੇ ਕੈਨੇਡਾ ਛੱਡਿਆ ਸੀ ਸੀ। ਸਾਲ 2021 ਵਿੱਚ 85,927 ਲੋਕਾਂ ਨੇ ਦੇਸ਼ ਛੱਡਿਆ ਸੀ। ਇਹ ਸਭ ਕੈਨੇਡਾ ਵਿੱਚ ਪੈਦਾ ਹੋ ਰਹੇ ਵਿੱਤੀ ਸੰਕਟ ਦਾ ਅਸਰ ਹੈ।