GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਕੁਝ ਵੀ ਸਹੀ ਨਹੀਂ ਚੱਲ ਰਿਹਾ, ਲਿਬਰਲ ਸਰਕਾਰ ਨੇ ਸਭ ਖਰਾਬ ਕਰਕੇ ਰੱਖ ਦਿੱਤਾ: ਪੌਇਲੀਐਵਰ

ਕੈਨੇਡਾ ‘ਚ ਕੁਝ ਵੀ ਸਹੀ ਨਹੀਂ ਚੱਲ ਰਿਹਾ, ਲਿਬਰਲ ਸਰਕਾਰ ਨੇ ਸਭ ਖਰਾਬ ਕਰਕੇ ਰੱਖ ਦਿੱਤਾ: ਪੌਇਲੀਐਵਰ
Share this post via:

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਨਿਸ਼ਾਨੇ ਤੇ ਲੈਂਦਿਆਂ ਕੰਜਰਵੇਟਿਵ ਪਾਰਟੀ ਦੇ ਆਗੂ ਪਿਅਰ ਪੌਇਲੀਐਵਰ ਨੇ ਕਿਹਾ ਕਿ ਲਿਬਰਲ ਸਰਕਾਰ ਨੇ ਸਭ ਕੁਝ ਖਰਾਬ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਜਿੱਥੇ ਮਹਿੰਗਾਈ ਅਸਮਾਨ ‘ਤੇ ਪਹੁੰਚ ਗਈ ਹੈ ਅਤੇ ਵਿਦੇਸ਼ੀ ਤਾਕਤਾਂ ਮੁਲਕ ਦੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਨੇ ਦਾਅਵਾ ਕੀਤਾ ਕਿ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਚੀਜਾਂ ਦੇ ਭਾਅ ਬਹੁਤ ਜ਼ਿਆਦਾ ਵੱਧ ਚੁੱਕੇ ਹਨ ਅਤੇ ਰਿਹਾਇਸ਼ ਦਾ ਖਰਚਾ ਐਨਾ ਵਧ ਗਿਆ ਹੈ ਕਿ 35-35 ਸਾਲ ਉਮਰ ਵਾਲੇ ਵੀ ਆਪਣੇ ਮਾਪਿਆਂ ਦੀ ਬੇਸਮੈਂਟ ‘ਚ ਰਹਿਣ ਲਈ ਮਜਬੂਰ ਹਨ। ਤੇਲ ਕੀਮਤਾਂ ਵਧ ਕੇ ਦੁੱਗਣੀਆਂ ਹੋ ਚੁੱਕੀਆਂ ਹਨ ਅਤੇ ਇਸ ਸੰਕਟ ਦੇ ਜ਼ਿੰਮੇਵਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਹੈ।

ਪੌਇਲੀਐਵਰ ਨੇ ਅਪਰਾਧਿਕ ਵਾਰਦਾਤਾਂ ਅਤੇ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਵੱਲ ਵੀ ਇਸ਼ਾਰਾ ਕੀਤਾ ਅਤੇ ਕਿਹਾ ਕਿ ਇਹ ਸਭ ਫੈਡਰਲ ਸਰਕਾਰ ਦੀ ਨਾਲਾਇਕੀ ਦਾ ਨਤੀਜਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਐਨੀਆਂ ਸਮੱਸਿਆਵਾਂ ਦੇ ਬਾਵਜੂਦ ਅਸੀਂ ਕੀ ਕਰ ਰਹੇ ਹਾਂ? ਮੁਲਕ ਨੂੰ ਮੁੜ ਲੀਹ ‘ਤੇ ਲਿਆਉਣ ਲਈ ਬਹੁਤ ਕੁਝ ਕਰਨਾ ਹੋਵੇਗਾ ਜਿਸ ‘ਚ ਸਰਕਾਰੀ ਖਰਚਿਆਂ ਨੂੰ ਘਟਾਉਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਫੈਡਰਲ ਨੀਤੀਆਂ ਵਿਚ ਇਹ ਤਬਦੀਲੀਆਂ ਤਾਂ ਹੀ ਆ ਸਕਦੀਆਂ ਹਨ ਜੋ ਕੰਜ਼ਰਵੇਟਿਵ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇ।