GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ
Share this post via:

ਕੈਨੇਡਾ ‘ਚ ਵਾਪਰੇ ਸੜਕ ਹਾਦਸੇ ਵਿਚ ਜ਼ਿਲ੍ਹਾ ਸੰਗਰੂਰ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ।  ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦਾ 22 ਸਾਲਾ ਨੌਜਵਾਨ ਸਚਿਨ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ।  ਦੂਜਾ ਨੌਜਵਾਨ ਨੌਜਵਾਨ ਬਲਵਿੰਦਰ ਸਿੰਘ ਗੋਲਡੀ  ਹਲਕਾ ਸੁਨਾਮ ਦੇ ਪਿੰਡ ਮੋਰਾਂਵਾਲੀ ਦਾ ਰਹਿਣ ਵਾਲਾ ਹੈ। ਉਸ ਦੀ ਵੀ ਮੌਤ ਹੋ ਗਈ ਹੈ।  ਗੋਲਡੀ ਵੀ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ ਸੀ।

ਦਸ ਦਈਏ ਕਿ ਬੀਤੀ 12 ਮਈ ਨੂੰ ਸਵੇਰੇ ਸਵਾ ਕੁ ਪੰਜ ਵਜੇ ਜਦੋਂ ਉਹ ਕਾਰ ’ਚ ਆਪਣੇ ਦੋਸਤ ਨਾਲ ਕੰਮ ਤੋਂ ਘਰ ਵਾਪਿਸ ਆ ਰਿਹਾ ਸੀ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਦੂਰ ਜਾ ਡਿੱਗੀ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਗੋਲਡੀ  ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੇ ਮਾਮਾ ਕੁਲਵਿੰਦਰ ਸਿੰਘ ਵੱਲੋਂ ਆਪਣੇ ਭਾਣਜੇ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਕਾਫੀ ਮੁਸ਼ੱਕਤ ਤੋਂ ਬਾਅਦ ਦੇਹ ਨੂੰ ਮੰਗਲਵਾਰ ਨੂੰ ਕੈਨੇਡਾ ਤੋਂ ਰਵਾਨਾ ਕਰ ਦਿੱਤਾ ਗਿਆ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਦੇਹ ਦਾ ਸਸਕਾਰ ਸੁਨਾਮ ਵਿਖੇ ਕੀਤਾ ਜਾਵੇਗਾ।