GTA News Media

Top Info Bar
22.1°C Toronto Loading date...
Canada

ਸਰੀ: ਪਹਿਲੇ ਦਿਨ ਕਾਲਜ ਗਏ ਪੰਜਾਬੀ ਨੌਜਵਾਨ ਦੀ ਮੌਤ

ਸਰੀ: ਪਹਿਲੇ ਦਿਨ ਕਾਲਜ ਗਏ ਪੰਜਾਬੀ ਨੌਜਵਾਨ ਦੀ ਮੌਤ
Share this post via:

ਸਰੀ ਇਲਾਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 19 ਸਾਲਾ ਪੰਜਾਬੀ ਨੌਜਵਾਨ ਮਨਜੋਤ ਸਿੰਘ ਕਾਲਜ ਦੀਆਂ ਕਲਾਸਾਂ ਲਾਉਣ ਗਿਆ ਸੀ ਪਰ ਉਹ ਦਿਨ ਉਸਦਾ ਆਖਰੀ ਦਿਨ ਹੋ ਨਿੱਬੜਿਆ।

ਮਨਜੋਤ ਸਿੰਘ ਲੰਘੀ 7 ਅਗਸਤ ਨੂੰ ਪੜ੍ਹਾਈ ਲਈ ਕੈਨੇਡਾ ਆਇਆ ਸੀ। ਕਲਾਸਾਂ ਦੇ ਪਹਿਲੇ ਦਿਨ ਜਦੋਂ ਉਹ ਕਾਲਜ ਪਹੁੰਚਿਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਘਨੌਰ ਇਲਾਕੇ ਦੇ ਪਿੰਡ ਸ਼ੰਭੂ ਖੁਰਦ ਦੇ ਰਹਿਣ ਵਾਲੇ ਮਨਜੋਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਕਰਜ਼ਾ ਲੈ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਅਤੇ ਹੁਣ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ ਕਿ ਉਹ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਜਾ ਸਕਣ।

ਪਰਿਵਾਰ ਨੇ ਵਿਦੇਸ਼ੀ ਸਮਾਜਿਕ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਪੰਜਾਬ ਲਿਜਾਣ ਵਿੱਚ ਮਦਦ ਕੀਤੀ ਜਾਵੇ। ਮ੍ਰਿਤਕ ਨੌਜਵਾਨ ਮਨਜੌਤ ਸਿੰਘ ਦੇ ਕੈਨੇਡਾ ਵਿੱਚ ਵੱਸਦੇ ਚਚੇਰੇ ਭਰਾ ਅਮਨਦੀਪ ਸਿੰਘ ਵੱਲੋਂ ਪਰਿਵਾਰ ਦੀ ਮਦਦ ਲਈ ਫੰਡਰੇਜ਼ਰ ਪੇਜ਼ ਗੋ ਫੰਡ ਮੀ ‘ਤੇ ਲਾਸ਼ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪ੍ਰਵਾਸੀ ਵੀਰਾਂ ਨੂੰ ਦੁਖੀ ਪਰਿਵਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਉਸ ਦਾ ਪਰਿਵਾਰ ਆਖ਼ਰੀ ਵਾਰ ਉਸ ਦਾ ਮੂੰਹ ਦੇਖ ਸਕੇ ਅਤੇ ਉਸ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਪੂਰੀਆਂ ਕਰ ਸਕੇ।