GTA News Media

Top Info Bar
22.1°C Toronto Loading date...
Canada

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ
Share this post via:

ਬਟਾਲਾ ਦੇ ਨਜ਼ਦੀਕੀ ਪਿੰਡ ਸਰਵਾਲੀ ਦੇ ਨੌਜਵਾਨ ਸਰਦੂਲ ਸਿੰਘ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਰਦੂਲ ਸਿੰਘ ਕਰੀਬ 6 ਮਹੀਨੇ ਪਹਿਲਾਂ ਹੀ ਕੈਨੇਡਾ ਵਰਕ ਪਰਮਿਟ ‘ਤੇ ਆਇਆ ਸੀ। ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਮਨਜੀਤ ਸਿੰਘ ਨੇ ਦੱਸਿਆ ਕਿ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਪੁੱਤਰ ਸਰਦੂਲ ਸਿੰਘ ਨੂੰ ਬੜੇ ਚਾਵਾਂ ਦੇ ਨਾਲ ਕੈਨੇਡਾ (ਸਰੀ) ਭੇਜਿਆ ਸੀ ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਫੋਨ ‘ਤੇ ਸਰਦੂਲ ਦੇ ਦੋਸਤਾਂ ਨੇ ਦੱਸਿਆ ਕਿ ਉਹਨਾਂ ਦੇ ਪੁੱਤਰ ਨੂੰ ਹਾਰਟ ਅਟੈਕ ਆਇਆ ਤੇ ਉਸਦੀ ਮੌਤ ਹੋ ਗਈ ਹੈ। ਸਰਦੂਲ ਸਿੰਘ ਅਜੇ ਕੁਆਰਾ ਸੀ ਅਤੇ ਘਰ ਦਾ ਛੋਟਾ ਅਤੇ ਲਾਡਲਾ ਪੁੱਤ ਸੀ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਮਾਂ ਸਰਦੂਲ ਸਿੰਘ ਦਾ ਚਿਹਰਾ ਆਖਰੀ ਵਾਰ ਵੇਖਣ ਲਈ ਤਰਸ ਰਹੀ ਹੈ। ਨੌਜਵਾਨ ਸਰਦੂਲ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਪੰਜਾਬ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀਂ ਉਸ ਅੰਤਿਮ ਰਸਮਾਂ ਨਾਲ ਸਸਕਾਰ ਕਰ ਸਕਣ।