ਕੈਨੇਡਾ ‘ਚ ਲਾਪਤਾ ਹੋਈ 23 ਸਾਲਾ ਪੰਜਾਬੀ ਲੜਕੀ ਜਸਵੀਰ ਪਰਮਾਰ ਦੀ ਮਿਲੀ ਲਾਸ਼
ਸਰੀ: ਬੀਤੇ ਦਿਨੀ 23 ਸਾਲਾ ਪੰਜਾਬੀ ਲੜਕੀ ਜਸਵੀਰ ਪਰਮਾਰ ਦੀ ਲਾਸ਼ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸਾਂਝੀ ਕੀਤੀ ਹੈ। RCMP ਦੇ ਅਨੁਸਾਰ, 29 ਨਵੰਬਰ, 2022 ਨੂੰ ਵੈਨਕੂਵਰ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਸੀ ਅਤੇ ਹੁਣ ਇਹ ਪੁਸ਼ਟੀ ਹੋ ਗਈ ਹੈ ਕਿ ਸਰੀ ਤੋਂ ਲਾਪਤਾ ਲਾਸ਼ ਜਸਵੀਰ ਪਰਮਾਰ ਦੀ ਹੈ।
ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਅਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ ਪਰ ਉਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਾ ਮਿਲਣ ‘ਤੇ ਭਾਲ ਜਾਰੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।