ਕੈਨੇਡਾ ‘ਚ 25 ਸਾਲਾ ਨੌਜਵਾਨ ਦੀ ਅਚਨਚੇਤ ਮੌਤ
ਕੈਨੇਡਾ ‘ਚ 25 ਸਾਲਾ ਨੌਜਵਾਨ ਬਿਕਰਮ ਸਿੰਘ ਦੀ ਅਚਨਚੇਤ ਮੌਤ ਹੋ ਗਈ। ਬਿਕਰਮ ਪਿੰਡ ਭਾਗੋਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਕਰੀਬੀ ਦੋਸਤ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਹਾਲੇ 3 ਦਿਨ ਪਹਿਲਾਂ ਹੀ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਕੇ ਕੈਨੇਡਾ ਪੁੱਜਿਆ ਸੀ। ਉਸ ਦੇ ਪਿਤਾ ਕੈਂਸਰ ਨਾਲ ਪੀੜਤ ਸਨ। ਉਸ ਦਾ ਪਰਿਵਾਰ ਹਾਲੇ ਪਿਤਾ ਦੀ ਮੌਤ ਦੇ ਸਦਮੇ ਤੋਂ ਬਾਹਰ ਨਹੀਂ ਆਇਆ ਸੀ ਕਿ 20 ਦਿਨਾਂ ਬਾਅਦ ਪੁੱਤਰ ਦੀ ਮੌਤ ਨੇ ਪਰਿਵਾਰ ਨੂੰ ਹਿਲਾ ਕੇ ਰੱਖ ਦਿੱਤਾ।
ਬਿਕਰਮ ਦੇ ਦੋਸਤ ਨੇ ਦੱਸਿਆ ਕਿ ਉਸ ਦਾ ਦੋਸਤ ਬਹੁਤ ਹੀ ਚੰਗੇ ਸੁਭਾਅ ਦਾ ਸੀ। ਉਹ ਆਪਣੇ ਪਿੱਛੇ ਪਤਨੀ, 1 ਸਾਲ ਦਾ ਪੁੱਤਰ ਅਤੇ ਆਪਣੀ ਮਾਂ ਅਤੇ ਇੱਕ ਛੋਟੀ ਭੈਣ ਛੱਡ ਗਿਆ ਹੈ। ਪਰਿਵਾਰ ‘ਚੋਂ ਬਿਕਰਮ ਹੀ ਇਕਲੌਤਾ ਕਮਾਈ ਕਰਨ ਵਾਲਾ ਸੀ। ਬਿਕਰਮ ਦੇ ਪਰਿਵਾਰ ਦੀ ਆਰਥਿਕ ਮਦਦ, ਬਿਕਰਮ ਦੇ ਅੰਤਿਮ ਸੰਸਕਾਰ ਤੇ ਉਸਦੀ ਮਾਂ ਨੂੰ ਇੰਡੀਆ ਤੋਂ ਕੈਨੇਡਾ ਲਿਆਉਣ ਲਈ ਫੰਡਰੇਜ਼ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਆਪਣੇ ਪੁੱਤ ਦੇ ਅੰਤਿਮ ਦਰਸ਼ਨ ਕਰ ਸਕਣ।