GTA News Media

Top Info Bar
22.1°C Toronto Loading date...
Canada

ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪਰਵਾਸੀਆਂ ਦੀ ਗਿਣਤੀ ‘ਚ ਹੋਇਆ ਵਾਧਾ

ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪਰਵਾਸੀਆਂ ਦੀ ਗਿਣਤੀ ‘ਚ ਹੋਇਆ ਵਾਧਾ
Share this post via:

ਨਾਜਾਇਜ਼ ਤਰੀਕੇ ਨਾਲ ਕੈਨੇਡਾ ਤੋਂ ਅਮਰੀਕਾ ਦਾਖਲ ਹੋ ਰਹੇ ਪਰਵਾਸੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਮਨੁੱਖੀ ਤਸਕਰ ਆਪਣੀਆਂ ਜੇਬਾਂ ਭਰਨ ‘ਚ ਕਾਮਯਾਬ ਹੋ ਰਹੇ ਹਨ।ਟੋਰਾਂਟੋ ਅਤੇ ਮੌਂਟਰੀਅਲ ‘ਚ ਬੈਠੇ ਮਨੁੱਖੀ ਤੱਸਕਰ ਸਥਾਨਕ ਲੋਕਾਂ ਨੂੰ ਵਰਤ ਕੇ ਆਪਣਾ ਧੰਦਾ ਚਲਾ ਰਹੇ ਹਨ। ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਵੱਲੋਂ ਪਿਛਲੇ ਸਾਲ 109,535 ਪਰਵਾਸੀਆਂ ਨੂੰ ਰੋਕਿਆ ਗਿਆ ਜਦਕਿ ਇਸ ਵਾਰ ਇਹ ਅੰਕੜਾ 6 ਮਹੀਨੇ ‘ਚ ਹੀ 84 ਹਜ਼ਾਰ ਤੋਂ ਟੱਪਦਾ ਨਜ਼ਰ ਆ ਰਿਹਾ ਹੈ।

ਓਨਟਾਰੀਓ ਦਾ ਕੌਰਨਵਾਲ ਅਤੇ ਕਿਊਬੈਕ ਦਾ ਅਕਵੇਜ਼ਨ ਇਲਾਕਾ ਵਾਸੀਆਂ ਦੇ ਸਰਹੱਦ ਪਾਰ ਕਰਨ ਵਾਸਤੇ ਢੁਕਵੀਆਂ ਥਾਵਾਂ ਮੰਨੀਆਂ ਜਾਂਦੀਆਂ ਹਨ ਅਤੇ ਸੰਭਾਵਤ ਤੌਰ ਤੇ ਮਨੁੱਖੀ ਤਸਕਰਾਂ ਵੱਲੋਂ ਇਸ ਕੰਮ ‘ਚ ਸਥਾਨਕ ਲੋਕਾਂ ਦੀ ਮਦਦ ਵੀ ਲਈ ਜਾਂਦੀ ਹੈ। ਕਿਊਬੈਕ ਦਾ ਰੋਕਸਮ ਰੋਡ ਲਾਂਘਾ ਬੰਦ ਹੋਣ ਦੇ ਬਾਵਜੂਦ ਨਾਜਾਇਜ਼ ਪਰਵਾਸ ‘ਚ ਕੋਈ ਕਮੀ ਮਹਿਸੂਸ ਨਹੀਂ ਹੋ ਰਹੀ ਅਤੇ ਅਮਰੀਕਾ ਜਾਣ ਦੇ ਇੱਛੁਕ ਲੋਕ ਆਪਣੀ ਜਾਨ ਖਤਰੇ ‘ਚ ਪਾਉਣ ਤੋਂ ਵੀ ਪਿੱਛੇ ਨਹੀਂ ਹਟ ਰਹੇ।