GTA News Media

Top Info Bar
22.1°C Toronto Loading date...
Canada

ਕੈਨੇਡਾ: ਪਿਕ ਅੱਪ ਟਰੱਕ ਦੀ ਲਪੇਟ ‘ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ: ਪਿਕ ਅੱਪ ਟਰੱਕ ਦੀ ਲਪੇਟ ‘ਚ ਆਉਣ ਨਾਲ ਪੰਜਾਬੀ ਨੌਜਵਾਨ ਦੀ ਮੌਤ
Share this post via:

ਕੈਨੇਡਾ  ਵਿੱਚ ਇੱਕ 20 ਸਾਲਾ ਪੰਜਾਬੀ ਨੌਜਵਾਨ ਦੀ  ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਕਾਰਤਿਕ ਸੈਣੀ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਕਾਰਤਿਕ ਸੈਣੀ ਨੂੰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਯੋਂਗ ਸਟ੍ਰੀਟ ਅਤੇ ਸੇਂਟ ਕਲੇਅਰ ਐਵੇਨਿਊ ਦੇ ਚੌਰਾਹੇ ‘ਤੇ ਚਿੱਟੇ ਰੰਗ ਦੇ ਪਿਕਅੱਪ ਟਰੱਕ ਨੇ ਟੱਕਰ ਮਾਰ ਦਿਤੀ ਅਤੇ ਨਾਲ ਹੀ ਘਸੀਟ ਕੇ ਲੈ ਗਿਆ।

ਉਸਦੇ ਚਚੇਰੇ ਭਰਾ ਨੇ ਦੱਸਿਆ ਕਿ ਕਾਰਤਿਕ ਸੈਣੀ ਹਰਿਆਣਾ ਦੇ ਕਰਨਾਲ ਦਾ ਰਹਿਣ ਵਾਲਾ ਸੀ ਅਤੇ ਅਗਸਤ 2021 ਵਿੱਚ ਕੈਨੇਡਾ ਆਇਆ ਸੀ। ਉਹ ਓਨਟਾਰੀਓ ਦੇ ਸ਼ੈਰੀਡਨ ਕਾਲਜ ਦਾ ਵਿਦਿਆਰਥੀ ਸੀ। ਕਾਲਜ ਵੱਲੋਂ ਕਾਰਤਿਕ ਦੇ ਪਰਿਵਾਰ, ਦੋਸਤਾਂ, ਸਾਥੀਆਂ ਤੇ ਪ੍ਰੋਫੈਸਰਾਂ ਵੱਲੋਂ ਈ-ਮੇਲ ਰਾਹੀਂ ਅਫਸੋਸ ਪ੍ਰਗਟ ਕੀਤਾ ਗਿਆ ਹੈ। ਪਰਿਵਾਰ ਵੱਲੋਂ ਮੰਗ ਹੈ ਕਿ ਕਾਰਤਿਕ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ।