GTA News Media

Top Info Bar
22.1°C Toronto Loading date...
Canada

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹਫਤੇ ‘ਚ 20 ਘੰਟੇ ਕੰਮ ਕਰਨ ਦੀ ਹਟਾਈ ਪਾਬੰਦੀ

ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਹਫਤੇ ‘ਚ 20 ਘੰਟੇ ਕੰਮ ਕਰਨ ਦੀ ਹਟਾਈ ਪਾਬੰਦੀ
Share this post via:

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਕੈਨੇਡਾ ਸਰਕਾਰ ਨੇ ਉਨ੍ਹਾਂ ’ਤੇ ਲੱਗੀ ਹਫ਼ਤੇ ਵਿੱਚ 20 ਘੰਟੇ ਕੰਮ ਕਰਨ ਦੀ ਪਾਬੰਦੀ ਇੱਕ ਸਾਲ ਲਈ ਹਟਾ ਦਿੱਤੀ ਹੈ। ਹੁਣ ਵਿਦੇਸ਼ੀ ਵਿਦਿਆਰਥੀ ਆਪਣੀ ਮਰਜ਼ੀ ਨਾਲ ਕੰਮ ਕਰ ਸਕਣਗੇ।  ਆਵਾਸ ਮੰਤਰੀ ਸਿਆਨ ਫਰੇਜ਼ਰ ਨੇ ਦੱਸਿਆ ਕਿ ਦੇਸ਼ ਵਿੱਚ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਕੌਮਾਂਤਰੀ ਵਿਦਿਆਰਥੀਆਂ ’ਤੇ ਲੱਗੀ 20 ਘੰਟੇ ਕੰਮ ਕਰਨ ਦੀ ਪਾਬੰਦੀ ਆਉਂਦੀ 15 ਨਵੰਬਰ ਤੋਂ ਅਗਲੇ ਸਾਲ ਦੇ ਅੰਤ ਤੱਕ ਖਤਮ ਕਰ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਵਿਦਿਆਰਥੀ ਆਪਣੀ ਸਮਰੱਥਾ ਅਨੁਸਾਰ ਜਿੰਨੇ ਘੰਟੇ ਚਾਹੁਣ, ਕੰਮ ਕਰ ਸਕਣਗੇ। ਇਸ ਫੈਸਲੇ ਨਾਲ ਵਰਕਰਾਂ ਦੀ ਕਮੀ ਨੂੰ ਕਾਫੀ ਹੱਦ ਤੱਕ ਪੂਰਾ ਕੀਤਾ ਜਾ ਸਕਦਾ ਹੈ। ਕਾਰੋਬਾਰੀਆਂ ਨੂੰ ਵਿਦੇਸ਼ਾਂ ਤੋਂ ਕਾਮੇ ਨਹੀਂ ਮੰਗਵਾਉਣੇ ਪੈਣਗੇ।  ਅੱਧ-ਵਿਚਾਲੇ ਪੜ੍ਹਾਈ ਛੱਡਣ ਵਾਲੇ ਵਿਦਿਆਰਥੀਆਂ ਨੂੰ ਵੀ ਰਾਹਤ ਮਿਲੇਗੀ।