ਕੈਲੇਡਨ: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਕੈਲੇਡਨ ‘ਚ ਬੁੱਧਵਾਰ ਸਵੇਰੇ ਵਾਪਰੇ ਹਾਦਸੇ ਦੌਰਾਨ 22 ਸਾਲ ਦੇ ਦਿਲਪ੍ਰੀਤ ਸਿੰਘ ਸਿੱਧੂ ਦੀ ਮੌਤ ਹੋ ਗਈ ਹੈ। ਦਿਲਪ੍ਰੀਤ ਸਿੱਧੂ ਦੇ ਇਕ ਰਿਸ਼ਤੇਦਾਰ ਨੇ ਦਸਿਆ ਕਿ ਉਹ ਪ੍ਰੀਖਿਆ ਦੇਣ ਟੋਰਾਂਟੋ ਜਾ ਰਿਹਾ ਸੀ ਜਦੋਂ ਹਾਦਸਾ ਵਾਪਰ ਗਿਆ।
ਪੁਲਿਸ ਨੇ ਦੱਸਿਆ ਕਿ ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਬੁੱਧਵਾਰ ਸਵੇਰੇ ਤਕਰੀਬਨ 7:30 ਵਜੇ ਵਾਪਰਿਆ ਜਦੋਂ ਇਕ ਐਕਿਊਰਾ ਅਤੇ ਇਕ ਜੀਪ ਦੀ ਟੱਕਰ ਹੋ ਗਈ। ਜੀਪ ਦੇ ਡਰਾਈਵਰ ਨੂੰ ਮੌਕੇ ’ਤੇ ਮ੍ਰਿਤਕ ਐਲਾਨ ਦਿਤਾ। ਜਿਸ ਦੀ ਸ਼ਨਾਖਤ ਸਟੱਡੀ ਵੀਜ਼ਾ ’ਤੇ ਕੈਨੇਡਾ ਆਏ ਦਿਲਪ੍ਰੀਤ ਸਿੱਧੂ ਵਜੋਂ ਕੀਤੀ ਗਈ।