GTA News Media

Top Info Bar
22.1°C Toronto Loading date...
Canada

ਗੈਂਗਸਟਰ ਗੋਲਡੀ ਬਰਾੜ ਨੇ ਬਿੱਟਾ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

ਗੈਂਗਸਟਰ ਗੋਲਡੀ ਬਰਾੜ ਨੇ ਬਿੱਟਾ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ
Share this post via:

ਗੈਂਗਸਟਰ ਗੋਲਡੀ ਬਰਾੜ  ਨੇ ਹੁਣ ਅੱਤਵਾਦ ਵਿਰੋਧੀ ਫਰੰਟ ਦੇ ਕੌਮੀ ਕਨਵੀਨਰ ਮਨਿੰਦਰਜੀਤ ਸਿੰਘ ਬਿੱਟਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧੀ ਬਿੱਟਾ ਨੇ ਦਿੱਲੀ NCR ‘ਚ ਧਾਰਾ 506 ਤਹਿਤ ਰਿਪੋਰਟ ਦਰਜ ਕਰਵਾਈ ਹੈ।

ਪੰਜਾਬ ਪੁਲਿਸ ਦੇ ਕਾਂਸਟੇਬਲ ਅਮੋਲ ਬੁੱਧੀਰਾਜਾ ਨੇ ਬਿੱਟਾ ਦੀ ਸੁਰੱਖਿਆ ਹੇਠ ਤਾਇਨਾਤ ਰਿਪੋਰਟ ਦਰਜ ਕਰਵਾਈ ਹੈ ਕਿ ਉਸ ਨੂੰ ਕਿਸੇ ਅਣਪਛਾਤੇ ਨੰਬਰ 08725947983 ਤੋਂ ਕਾਲ ਆਈ ਸੀ। ਬਿੱਟਾ ਦਾ ਮੋਬਾਈਲ ਉਸ ਕੋਲ ਸੀ ਅਤੇ ਉਸ ਨੇ ਕਾਲ ਰਿਸੀਵ ਕੀਤੀ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਤੁਹਾਡੇ ਬੌਸ ਬਿੱਟਾ ਨੂੰ ਮਾਰ ਦੇਵੇਗਾ। ਇੱਕ ਹੋਰ ਅਣਜਾਣ ਨੰਬਰ (09172361684) ਤੋਂ ਕਾਲ ਆਈ ਅਤੇ ਕਿਹਾ ਕਿ 24 ਘੰਟਿਆਂ ਵਿੱਚ ਬਿੱਟਾ ਦਾ ਅੰਤ ਕਰ ਦਿੱਤਾ ਜਾਵੇਗਾ। ਉਹ ਹਿੰਦੀ ਵਿੱਚ ਗੱਲ ਕਰ ਰਿਹਾ ਸੀ।

ਰਿਪੋਰਟ ਮੁਤਾਬਿਕ ਇਕ ਹੋਰ ਅਣਪਛਾਤੇ ਨੰਬਰ 911203129795 ਤੋਂ ਕਾਲ ਆਈ, ਜੋ ਕਾਂਸਟੇਬਲ ਸ਼ਿਵ ਕੁਮਾਰ ਨੇ ਰਿਸੀਵ ਕੀਤੀ। ਦੂਜੇ ਪਾਸਿਓਂ ਬੋਲ ਰਿਹਾ ਵਿਅਕਤੀ ਕਹਿ ਰਿਹਾ ਸੀ ਕਿ ਅੰਮ੍ਰਿਤਪਾਲ ਨੂੰ ਛੱਡ ਦਿਓ। ਇਕ ਹੋਰ ਫੋਨ ਕਾਲ ਆਈ, ਜੋ ਬਿੱਟਾ ਵੱਲੋਂ ਰਿਕਾਰਡ ਵੀ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਕਿ ਉਹ ਕੈਨੇਡਾ ਤੋਂ ਗੋਲਡੀ ਬਰਾੜ ਬੋਲ ਰਿਹਾ ਹੈ। ਹੁਣ ਆਪਣੀ ਤਿਆਰੀ ਰੱਖੋ।

ਦਿੱਲੀ ਪੁਲਿਸ ਦੇ ਅਧਿਕਾਰੀਆਂ ਨੂੰ ਭੇਜੇ ਇੱਕ ਪੱਤਰ ਵਿੱਚ ਬਿੱਟਾ ਨੇ ਕਿਹਾ ਕਿ ਇਹ ਧਮਕੀ ਭਰੇ ਕਾਲਾਂ ਤੋਂ ਸੰਕੇਤ ਮਿਲਦਾ ਹੈ ਕਿ ਅੱਤਵਾਦੀ ਅਤੇ ਗੈਂਗਸਟਰ ਆਪਸ ਵਿੱਚ ਮਿਲ ਗਏ ਹਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੇ ਹਨ। ਉਹ ਇਨ੍ਹਾਂ ਧਮਕੀਆਂ ਤੋਂ ਗੁਰੇਜ਼ ਕਰਨ ਵਾਲਾ ਨਹੀਂ ਅਤੇ ਨਾ ਹੀ ਦੇਸ਼ ਅਤੇ ਪੰਜਾਬ ਦੀ ਏਕਤਾ ਅਤੇ ਅਖੰਡਤਾ ਲਈ ਚੁੱਪ ਬੈਠੇਗਾ। ਅਸੀਂ ਕਿਸੇ ਨੂੰ ਵੀ ਪੰਜਾਬ ਅਤੇ ਦੇਸ਼ ਦੀ ਸ਼ਾਂਤੀ ਨਾਲ ਖਿਲਵਾੜ ਨਹੀਂ ਕਰਨ ਦੇਵਾਂਗੇ।