GTA News Media

Top Info Bar
22.1°C Toronto Loading date...
Canada

ਟਰੂਡੋ ਸਰਕਾਰ ਭਾਰਤੀ ਸਿੱਖ ਦੰਗਿਆਂ ਨੂੰ ਨਸਲਕੁਸ਼ੀ ਐਲਾਨੇ: ਜਗਮੀਤ ਸਿੰਘ

ਟਰੂਡੋ ਸਰਕਾਰ ਭਾਰਤੀ ਸਿੱਖ ਦੰਗਿਆਂ ਨੂੰ ਨਸਲਕੁਸ਼ੀ ਐਲਾਨੇ: ਜਗਮੀਤ ਸਿੰਘ
Share this post via:

ਕੈਨੇਡਾ ਦੀ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕਿਹਾ ਹੈ ਕਿ 1984 ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਉਨ੍ਹਾਂ ਇਸ ਪਿੱਛੇ RSSਦਾ ਹੱਥ ਹੋਣ ਦਾ ਵੀ ਦੋਸ਼ ਲਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਟਰੂਡੋ ਨੂੰ ਕੈਨੇਡਾ ਵਿੱਚ RSS ਦੀਆਂ ਸਾਰੀਆਂ ਸ਼ਾਖਾਵਾਂ ‘ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਸਿੱਖ ਦੰਗਿਆਂ ਨੂੰ ਨਸਲਕੁਸ਼ੀ ਕਰਾਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਟਰੂਡੋ ਦੀ ਲਿਬਰਲ ਸਰਕਾਰ ਨੂੰ ਵੀ ਅਜਿਹਾ ਫ਼ੈਸਲਾ ਲੈਣਾ ਚਾਹੀਦਾ ਹੈ। ਸਰਕਾਰ ਦੀ ਅਗਵਾਈ ਵਾਲੀ ਮੁਹਿੰਮ ਦੇ ਹਿੱਸੇ ਵਜੋਂ 1984 ਵਿੱਚ ਭਾਰਤ ‘ਚ ਹਜ਼ਾਰਾਂ ਸਿੱਖ ਮਾਰੇ ਗਏ ਸਨ। ਪਿਛਲੇ ਮਹੀਨੇ ਉਨ੍ਹਾਂ ਕਿਹਾ ਸੀ ਕਿ ਕੈਨੇਡੀਅਨ ਚੋਣਾਂ ਵਿੱਚ ਭਾਰਤ ਦੀ ਦਖਲਅੰਦਾਜ਼ੀ ਦੀ ਵੀ ਜਾਂਚ ਕਰਨ ਦੀ ਲੋੜ ਹੈ। ਭਾਰਤ ਮੀਡੀਆ ਸਿੱਖਾਂ ਨੂੰ ਭੜਕਾ ਕੇ ਉਨ੍ਹਾਂ ਦਾ ਧਿਆਨ ਹਟਾਉਣਾ ਚਾਹੁੰਦਾ ਹੈ। ਟਰੂਡੋ ਨੂੰ ਭਾਰਤੀ ਮੀਡੀਆ ਨੂੰ ਕੋਈ ਮਹੱਤਵ ਨਹੀਂ ਦੇਣਾ ਚਾਹੀਦਾ।