GTA News Media

Top Info Bar
22.1°C Toronto Loading date...
Canada

ਤਿੰਨ ਮਹੀਨਾ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦੀ ਮੌਤ

ਤਿੰਨ ਮਹੀਨਾ ਪਹਿਲਾਂ ਕੈਨੇਡਾ ਆਏ ਪੰਜਾਬੀ ਨੌਜਵਾਨ ਦੀ ਮੌਤ
Share this post via:

ਪਰਿਵਾਰ ਵੱਲੋਂ ਨੌਜਵਾਨਾਂ ਨੂੰ ਬਹੁਤ ਖੁਸ਼ੀ ਨਾਲ ਵਿਦੇਸ਼ਾਂ ਵਿੱਚ ਕੰਮ ਕਰਨ ਲਈ ਭੇਜਿਆ ਜਾਂਦਾ ਹੈ ਪਰੰਤੂ ਇਹ ਖੁਸ਼ੀ ਉਦੋਂ ਵੱਡੇ ਦੁਖਾਂਤ ਵਿੱਚ ਤਬਦੀਲ ਹੋ ਜਾਂਦੀ ਹੈ ਜਦੋਂ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਕਮਾਈ ਕਰਨ ਦੀ ਆਸ ਵਿੱਚ ਵਿਦੇਸ਼ਾਂ ‘ਚ ਆਏ ਨੌਜਵਾਨਾਂ ਦੇ ਮਰਨ ਦੀ ਖ਼ਬਰ ਸੁਣਨਾ ਪਰਿਵਾਰ ਲਈ ਬਹੁਤ ਮੁਸ਼ਕਿਲ ਹੋ ਜਾਂਦਾ ਹੈ।

ਪੰਜਾਬ ਦੇ ਰਈਆ ਤੋਂ ਤਿੰਨ ਮਹੀਨਾ ਪਹਿਲਾਂ ਕੈਨੇਡਾ ਆਏ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਜੋਂ ਹੋਈ ਹੈ। ਮਨਿੰਦਰਪਾਲ ਪੜ੍ਹਾਈ ਦੇ ਵੀਜ਼ੇ ’ਤੇ ਆਇਆ ਸੀ। ਮ੍ਰਿਤਕ ਦੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਹਨ। ਮਿਲੀ ਜਾਣਕਾਰੀ ਅਨੁਸਾਰ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਕਈ ਸਾਲ ਜੂਝਣ ਤੋਂ ਬਾਅਦ ਮੌਤ ਹੋ ਗਈ ਸੀ।