GTA News Media

Top Info Bar
22.1°C Toronto Loading date...
Canada

ਪਿਛਲੇ 5 ਸਾਲਾਂ ‘ਚ ਵਿਦੇਸ਼ਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ‘ਚ ਸਭ ਤੋਂ ਵੱਧ ਅੰਕੜੇ

ਪਿਛਲੇ 5 ਸਾਲਾਂ ‘ਚ ਵਿਦੇਸ਼ਾਂ ‘ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ‘ਚ ਸਭ ਤੋਂ ਵੱਧ ਅੰਕੜੇ
Share this post via:

ਅਮਰੀਕਾ ਤੋਂ ਬਾਅਦ ਕੈਨੇਡਾ ਭਾਰਤੀ ਵਿਦਿਆਰਥੀਆਂ ਦੀ ਦੂਜੀ ਪਸੰਦ ਬਣਿਆ ਹੋਇਆ ਹੈ ਪਰ 2018 ਤੋਂ ਬਾਅਦ ਸਭ ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਵੀ ਕੈਨੇਡਾ ਤੋਂ ਸਾਹਮਣੇ ਆ ਰਹੀਆਂ ਹਨ। ਇਸ ‘ਤੇ ਜਸਟਿਨ ਟਰੂਡੋ ਦੀ ਸਰਕਾਰ ਨੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹਾਲਤ ਸੁਧਾਰਨ ਲਈ ਕਦਮ ਚੁੱਕ ਰਹੀ ਹੈ। ਨਵੇਂ ਫੈਸਲਿਆਂ ਨੂੰ 2024-25 ਅਕਾਦਮਿਕ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਲਾਗੂ ਕਰਨ ਦਾ ਟੀਚਾ ਹੈ। ਇਸ ਦੇ ਲਈ ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਅਤੇ ਵਿਦਿਅਕ ਅਦਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਇੱਕ ਨਿਊਜ਼ ਵੈੱਬਸਾਈਟ ਦੀ ਰਿਪੋਰਟ ਅਨੁਸਾਰ ਪਿਛਲੇ 5 ਸਾਲਾਂ ਵਿੱਚ ਵਿਦੇਸ਼ਾਂ ਵਿੱਚ 403 ਵਿਦਿਆਰਥੀਆਂ ਦੀ ਮੌਤ ਹੋਈ ਹੈ ਅਤੇ ਸਭ ਤੋਂ ਵੱਧ 91 ਭਾਰਤੀ ਵਿਦਿਆਰਥੀਆਂ ਦੀ ਮੌਤ ਕੈਨੇਡਾ ਵਿੱਚ ਹੋਈ ਹੈ। ਇਨ੍ਹਾਂ ਵਿਦਿਆਰਥੀਆਂ ਦੀ ਮੌਤ ਲਈ ਕੁਦਰਤੀ ਕਾਰਨ, ਹਾਦਸਿਆਂ ਸਮੇਤ ਕਈ ਕਾਰਨ ਜ਼ਿੰਮੇਵਾਰ ਹਨ। ਭਾਰਤ ਦੇ ਵਿਦੇਸ਼ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੈਨੇਡਾ ਤੋਂ ਬਾਅਦ ਪਿਛਲੇ 5 ਸਾਲਾਂ ਵਿੱਚ ਬ੍ਰਿਟੇਨ ਵਿੱਚ 48, ਰੂਸ ਵਿੱਚ 40, ਅਮਰੀਕਾ ਵਿੱਚ 36 ਅਤੇ ਆਸਟਰੇਲੀਆ ਵਿੱਚ 35 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। 2018 ਤੋਂ 2022 ਦਰਮਿਆਨ 5.67 ਲੱਖ ਭਾਰਤੀ ਵਿਦਿਆਰਥੀ ਕੈਨੇਡਾ ਵਿੱਚ ਪੜ੍ਹਨ ਲਈ ਆਏ ਹਨ।