GTA News Media

Top Info Bar
22.1°C Toronto Loading date...
Canada

ਪੰਨੂ ਦੀ ਧਮਕੀ ਮਗਰੋਂ ਟੋਰਾਂਟੋ ਏਅਰਪੋਰਟ ਤੋਂ 10 ਸ਼ੱਕੀ ਕਾਬੂ

ਪੰਨੂ ਦੀ ਧਮਕੀ ਮਗਰੋਂ ਟੋਰਾਂਟੋ ਏਅਰਪੋਰਟ ਤੋਂ 10 ਸ਼ੱਕੀ ਕਾਬੂ
Share this post via:

ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਭਾਰਤ ਨੇ ਇਸ ਧਮਕੀ ਨੂੰ ਲੈ ਕੇ ਕੈਨੇਡਾ ਨਾਲ ਗੱਲ ਕੀਤੀ ਸੀ। ਜਿਸ ਕਾਰਨ ਏਅਰ ਇੰਡੀਆ ਦੇ ਯਾਤਰੀਆਂ ‘ਤੇ ਏਅਰਪੋਰਟ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਟੋਰਾਂਟੋ ਏਅਰਪੋਰਟ ‘ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਕੈਨੇਡੀਅਨ ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼ ਨੇ ਕਿਹਾ ਕਿ ਪੁਲਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ ‘ਤੇ ਬੰਬ ਦੀ ਧਮਕੀ ਦੀ ਜਾਂਚ ਕਰ ਰਹੀ ਹੈ।

ਪੰਨੂ ਨੇ ਜਾਰੀ ਵੀਡੀਓ ‘ਚ ਕਿਹਾ ਹੈ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ ‘ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਇਸ ਵਿੱਚ ਪੰਨੂ ਨੇ ਆਪਣੇ ਇਰਾਦਿਆਂ ਬਾਰੇ ਦੱਸਦਿਆਂ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੈ। ਅੱਤਵਾਦੀ ਪੰਨੂ ਵੱਲੋਂ ਜਾਰੀ ਵੀਡੀਓ ‘ਚ ਕਿਹਾ ਗਿਆ ਹੈ ਕਿ ਭਾਰਤ ਨੇ ਸਿੱਖਾਂ ‘ਤੇ ਤਸ਼ੱਦਦ ਕੀਤਾ ਹੈ।