GTA News Media

Top Info Bar
22.1°C Toronto Loading date...
Canada

ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲਗਾਈ ਪਾਬੰਦੀ

ਬ੍ਰਿਟਿਸ਼ ਕੋਲੰਬੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲਗਾਈ ਪਾਬੰਦੀ
Share this post via:

ਬ੍ਰਿਟਿਸ਼ ਕੋਲੰਬੀਆ ਨੇ ਨਵੇਂ ਕਾਲਜਾਂ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਦੇ ਪੋਸਟ ਸੈਕੰਡਰੀ ਸਿੱਖਿਆ ਮੰਤਰੀ ਨੇ ਇਹ ਐਲਾਨ ਕੀਤਾ ਹੈ ਕਿ ਫਰਵਰੀ 2026 ਤੱਕ ਇਹ ਰੋਕ ਜਾਰੀ ਰਹੇਗੀ। ਕੈਨੇਡਾ ਅਗਲੇ ਦੋ ਸਾਲਾਂ ਲਈ ਬ੍ਰਿਟਿਸ਼ ਕੋਲੰਬੀਆ ਵਿੱਚ ਨਵੇਂ ਪੋਸਟ-ਸੈਕੰਡਰੀ ਸੰਸਥਾਵਾਂ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਜਾ ਰਿਹਾ ਹੈ। ਅਜਿਹਾ ਬ੍ਰਿਟਿਸ਼ ਕੋਲੰਬੀਆ ਦੇ ਕਾਲਜਾਂ ਵਿੱਚ ਵਿਦਿਆਰਥੀਆਂ ਨਾਲ ਹੋ ਰਹੀ ਧੋਖਾਧੜੀ ਨੂੰ ਰੋਕਣ ਅਤੇ ਕਾਲਜ ਪ੍ਰਬੰਧਨ ਦੀਆਂ ਕਮੀਆਂ ਨੂੰ ਦੂਰ ਕਰਨ ਲਈ ਕੀਤਾ ਜਾ ਰਿਹਾ ਹੈ।

ਰੌਬਿਨਸਨ ਨੇ ਕਿਹਾ ਕਿ ਸਰਕਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਾੜੇ ਅੰਸਰਾਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਸਫ਼ਲਤਾ ਦਾ ਚੰਗਾ ਮਾਰਗ ਦੇਣ ਖ਼ਾਤਰ ਅਦਾਰਿਆਂ ਲਈ ਸਖ਼ਤ ਸ਼ਰਤਾਂ ਲਾਗੂ ਕਰ ਰਹੀ ਹੈ, ਤਾਂ ਕਿ ਬੀਸੀ ਹੁਨਰਮੰਦ ਵਿਦਿਆਰਥੀਆਂ ਨੂੰ ਆਕਰਸ਼ਤ ਕਰਨਾ ਜਾਰੀ ਰੱਖ ਸਕੇ ਅਤੇ ਕਾਮਿਆਂ ਦੀ ਘਾਟ ਦੇ ਪਾੜੇ ਨੂੰ ਪੂਰਾ ਕਰਕੇ ਆਰਥਿਕਤਾ ਨੂੰ ਅੱਗੇ ਵੱਲ ਤੋਰਨਾ ਜਾਰੀ ਰੱਖ ਸਕੇ।