GTA News Media

Top Info Bar
22.1°C Toronto Loading date...
Canada

ਸਰੀ: 6 ਮਹੀਨੇ ਪਹਿਲਾਂ ਕੈਨੇਡਾ ਆਈ ਅਮਨਪ੍ਰੀਤ ਕੌਰ ਦੀ ਸ਼ੱਕੀ ਹਾਲਤ ‘ਚ ਮੌਤ

ਸਰੀ:  6 ਮਹੀਨੇ ਪਹਿਲਾਂ ਕੈਨੇਡਾ ਆਈ ਅਮਨਪ੍ਰੀਤ ਕੌਰ ਦੀ ਸ਼ੱਕੀ ਹਾਲਤ ‘ਚ ਮੌਤ
Share this post via:

6 ਮਹੀਨੇ ਪਹਿਲਾਂ ਕੈਨੇਡਾ ਆਈ ਅਮਨਪ੍ਰੀਤ ਕੌਰ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਨਪ੍ਰੀਤ ਕੌਰ ਦੇ ਪਤੀ ਲਖਬੀਰ ਸਿੰਘ ਵਾਸੀ ਦੁੱਗਰੀ ਅਵਾਨਾ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸ ਦਾ ਵਿਆਹ 7 ਸਾਲ ਪਹਿਲਾਂ ਅਮਨਪ੍ਰੀਤ ਕੌਰ ਵਾਸੀ ਉਦੇਸੀਆਂ (ਆਦਮਪੁਰ) ਨਾਲ ਹੋਇਆ ਸੀ ਅਤੇ ਉਸ ਦੀ ਇਕ 6 ਸਾਲ ਦੀ ਬੇਟੀ ਹੈ, ਜੋ ਉਸਦੇ ਨਾਲ ਪਿੰਡ ਵਿੱਚ ਰਹਿੰਦੀ ਹੈ।

ਅਮਨਪ੍ਰੀਤ ਕੌਰ ਵਿਦੇਸ਼ ‘ਚ ਪੜ੍ਹਾਈ ਕਰਨਾ ਚਾਹੁੰਦੀ ਸੀ, ਉਹ 21 ਦਸੰਬਰ 2022 ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਆਈ ਸੀ ਅਤੇ ਉਹ ਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿ ਰਹੀ ਸੀ। ਉਹ ਪੜ੍ਹਾਈ ਦੇ ਨਾਲ-ਨਾਲ ਨੌਕਰੀ ਮਿਲਣ ‘ਤੇ ਪੂਰੀ ਤਰ੍ਹਾਂ ਖੁਸ਼ ਸੀ। ਪਤੀ ਲਖਬੀਰ ਨੇ ਪਤਨੀ ਕੋਲ ਜਾਣ ਲਈ ਫਾਈਲ ਵੀ ਲਗਾਈ ਹੋਈ ਸੀ।

ਉਸ ਨੇ ਦੱਸਿਆ ਕਿ 2 ਦਿਨ ਤੱਕ ਅਮਨਪ੍ਰੀਤ ਨਾਲ ਗੱਲ ਨਾ ਹੋਣ ਤੋਂ ਬਾਅਦ ਜਦੋਂ ਉਸ ਨੇ ਕੈਨੇਡਾ ਵਿੱਚ ਕਿਸੇ ਹੋਰ ਵਿਅਕਤੀ ਨਾਲ ਸੰਪਰਕ ਕੀਤਾ ਤਾਂ ਉਸ ਨੇ ਦੱਸਿਆ ਕਿ ਅਮਨਪ੍ਰੀਤ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਉਸ ਨੂੰ ਇਨਸਾਫ਼ ਮਿਲ ਸਕੇ। ਪਰਿਵਾਰ ਨੇ ਮ੍ਰਿਤਕ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।