GTA News Media

Top Info Bar
22.1°C Toronto Loading date...
Canada Featured

ਸੈਂਕੜੇ ਵਿਦਿਆਰਥੀਆਂ ਨੂੰ ਨਕਲੀ ਡਾਕੂਮੈਂਟਸ ‘ਤੇ ਕੈਨੇਡਾ ਭੇਜਣ ਵਾਲਾ ਏਜੰਟ ਬਾਰਡਰ ਤੋਂ ਗ੍ਰਿਫਤਾਰ

ਸੈਂਕੜੇ ਵਿਦਿਆਰਥੀਆਂ ਨੂੰ ਨਕਲੀ ਡਾਕੂਮੈਂਟਸ ‘ਤੇ ਕੈਨੇਡਾ ਭੇਜਣ ਵਾਲਾ ਏਜੰਟ ਬਾਰਡਰ ਤੋਂ ਗ੍ਰਿਫਤਾਰ
Share this post via:

ਜਾਅਲੀ ਕੈਨੇਡੀਅਨ ਕਾਲਜ ਦਾਖਲਾ ਪੱਤਰ ਘੋਟਾਲੇ ਵਿੱਚ ਸ਼ਾਮਲ ਭਾਰਤੀ ਇਮੀਗ੍ਰੇਸ਼ਨ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿੱਚ ਗ੍ਰਿਫਤਾਰ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ।ਕਨੇਡਾ ‘ਚ ਹੁਣ ਉਹ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜਿਆ ਗਿਆ ਹੈ।

ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ ਤੇ ਸਕੈਂਡਲ ਸਾਹਮਣੇ ਆਉਣ ਤੋਂ ਬਾਅਦ ਉਹ ਲਾਪਤਾ ਹੋ ਗਿਆ ਸੀ। ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਨੇਡਾ ‘ਚ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ।ਸ਼ੁੱਕਰਵਾਰ ਨੂੰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਬ੍ਰਿਜੇਸ਼ ਮਿਸ਼ਰਾ ਖਿਲਾਫ ਕਾਰਵਾਈ ਕੀਤੀ, ਉਸ ‘ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਜਾਣਕਾਰੀ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਸਮੇਤ ਹੋਰ ਦੋਸ਼ ਲਾਏ ਗਏ ਹਨ। ਮਿਸ਼ਰਾ ਨੂੰ ਕੈਨੇਡਾ ਵਿਚ ਗੈਰਕਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਨ ਸਮੇਂ ਗ੍ਰਿਫਤਾਰ ਕੀਤਾ ਗਿਆ।