GTA News Media

Top Info Bar
22.1°C Toronto Loading date...
Canada

26 ਦਿਨ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਨੌਜਵਾਨ ਦੀ ਹੋਈ ਮੌਤ

26 ਦਿਨ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਆਏ ਨੌਜਵਾਨ ਦੀ ਹੋਈ ਮੌਤ
Share this post via:

ਸਰੀ ਸ਼ਹਿਰ ‘ਚ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਭੇਜੇ 19 ਸਾਲਾ ਇਕਲੌਤੇ ਪੁੱਤਰ ਦੀ 26 ਦਿਨਾਂ ਬਾਅਦ ਮੌਤ ਹੋਣ ਦਾ ਸਮਾਚਾਰ ਹੈ। ਕੈਨੇਡਾ ਦੀ ਧਰਤੀ ’ਤੇ ਪੈਰ ਰੱਖਣ ਵਾਲੇ ਨੌਜਵਾਨ ਦੀ 26 ਦਿਨਾਂ ਬਾਅਦ ਹੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਮਿਲਣ ਕਾਰਨ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਨ ਉਸਦੀ ਮੌਤ ਦੀ ਖ਼ਬਰ ਸਾਹਮਣੇ ਆ ਗਈ। ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਮ੍ਰਿਤਕ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।