26 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ
ਫਾਜ਼ੀਲਕਾ ਦੇ ਰਹਿਣ ਵਾਲੇ 26 ਸਾਲਾਂ ਦਿਲਪ੍ਰੀਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ, ਜੋ ਸਟੱਡੀ ਵੀਜੇ ਤੇ ਕੈਨੇਡਾ ਆਇਆ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਹੈ ਕਿ ਕਿ 2015 ਦੇ ਵਿੱਚ ਜ਼ਮੀਨ ਵੇਚ ਕੇ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਕੈਨੇਡਾ ਭੇਜਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸਦੀ ਪੀ ਆਰ ਵੀ ਹੋ ਚੁੱਕੀ ਸੀ। ਜੋ ਪਹਿਲਾਂ ਮਿਸਤਰੀ ਦਾ ਕੰਮ ਕਰਦਾ ਸੀ ਤੇ ਹੁਣ ਉੱਥੇ ਕੈਬ ਚਲਾਉਂਦਾ ਸੀ।
ਇਸ ਦੌਰਾਨ ਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰ ਦਿਤੀ ਅਤੇ ਇਸ ਹਾਦਸੇ ‘ਚ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਜਦੋਂ ਇਹ ਖਬਰ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਘਰ ‘ਚ ਸਨਾਟਾ ਪਸਰ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਉਨ੍ਹਾਂ ਹਵਾਲੇ ਜਲਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦਿਲਪ੍ਰੀਤ ਹੀ ਸੀ ਜੋ ਕੈਨੇਡਾ ਕੰਮ ਕਰ ਰਿਹਾ ਸੀ ਤੇ ਪਿਛੇ ਘਰ ਪਰਿਵਾਰ ਚਲਾ ਰਿਹਾ ਸੀ।