GTA News Media

Top Info Bar
22.1°C Toronto Loading date...
Canada Featured

700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ

700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ
Share this post via:

ਕੈਨੇਡੀਅਨ ਸਰਕਾਰ ਨੇ 700 ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ‘ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਟੋਰਾਂਟੋ ਦੀ ਵੈੱਬਸਾਈਟ indian arrative.com ਦੀ ਰਿਪੋਰਟ ਅਨੁਸਾਰ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਦੀ ਅਗਵਾਈ ਵਾਲੇ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼, ਜਲੰਧਰ ਰਾਹੀਂ ਲਗਪਗ 700 ਵਿਦਿਆਰਥੀਆਂ ਨੇ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ। ਇਹ ਵੀਜ਼ਾ ਅਰਜ਼ੀਆਂ 2018 ਤੋਂ 2022 ਤਕ ਦਾਇਰ ਕੀਤੀਆਂ ਗਈਆਂ ਸਨ।

ਜਿਹੜੇ ਵਿਦਿਆਰਥੀਆਂ ਨੂੰ ਚਿੱਠੀਆਂ ਜਾਰੀ ਹੋਈਆਂ ਹਨ ਉਨ੍ਹਾਂ ਵਿਦਿਆਰਥੀਆਂ ਨੇ ਜਲੰਧਰ ਦੇ ਇਕ ਐਜੂਕੇਸ਼ਨ ਮਾਈਗਰੇਸ਼ਨ ਸੇਵਾ ਕੇਂਦਰ ਰਾਹੀਂ ਹੰਬਰ ਕਾਲਜ ਵਿਚ ਦਾਖਲੇ ਵਾਸਤੇ ਸਟੂਡੈਂਟ ਵੀਜ਼ਾ ਲਈ ਅਪਲਾਈ ਕੀਤਾ ਸੀ। ਇਹਨਾਂ ਵਿਦਿਆਰਥੀਆਂ ਨੇ Admission ਲਈ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਸਨ ਤੇ ਹਵਾਈ ਟਿਕਟ ਤੇ ਸਕਿਓਰਿਟੀ ਖਰਚਾ ਵੱਖਰਾ ਸੀ। ਜਦੋਂ ਜਲੰਧਰ ਵਿਚਲੇ ਏਜੰਟ ਦੇ ਦਫ਼ਤਰ ਨਾਲ ਸੰਪਰਕ ਕੀਤਾ ਤਾਂ ਦਫ਼ਤਰ ਨੂੰ ਤਾਲਾ ਲੱਗਿਆ ਹੋਇਆ ਸੀ ਅਤੇ ਏਜੰਟ ਨਾਲ ਸੰਪਰਕ ਵੀ ਨਹੀਂ ਹੋ ਰਿਹਾ ਹੈ।