GTA News Media

Top Info Bar
22.1°C Toronto Loading date...
Canada

PM ਟਰੂਡੋ ਵੱਲੋਂ ਬਣਾਈ ਸੰਸਦੀ ਸਕੱਤਰਾਂ ਦੀ ਟੀਮ ‘ਚ ਦੋ ਪੰਜਾਬੀ ਸੰਸਦ ਮੈਂਬਰਾਂ ਨੂੰ ਮਿਲੀ ਥਾਂ

PM ਟਰੂਡੋ ਵੱਲੋਂ ਬਣਾਈ ਸੰਸਦੀ ਸਕੱਤਰਾਂ ਦੀ ਟੀਮ ‘ਚ ਦੋ ਪੰਜਾਬੀ ਸੰਸਦ ਮੈਂਬਰਾਂ ਨੂੰ ਮਿਲੀ ਥਾਂ
Share this post via:

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬੀਤੇ ਦਿਨੀਂ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ। ਸੰਸਦੀ ਸਕੱਤਰਾਂ ਦੀ ਬਣਾਈ ਗਈ ਨਵੀਂ ਟੀਮ ਵਿੱਚ ਦੋ ਪੰਜਾਬੀ ਸੰਸਦ ਮੈਂਬਰਾਂ ਨੂੰ ਥਾਂ ਮਿਲੀ ਹੈ। ਕੈਨੇਡਾ ਵਿੱਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਮੰਤਰੀਆਂ ਨੂੰ ਅਹੁਦਾ ਮਿਲਣ ਤੋਂ ਬਾਅਦ ਬੀਤੇ ਦਿਨੀਂ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ।

ਐਲਾਨੀ ਗਈ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿੱਚ ਸਰੀ ਸੈਂਟਰਲ ਤੋਂ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ। ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧੂ ਨੂੰ ਐਕਸਪੋਰਟ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਕੈਨੇਡਾ ਦੀ ਵਿਗੜਦੀ ਆਰਥਿਕ ਸਥਿਤੀ ਦੇ ਵਿਚਕਾਰ, ਪੀਐਮ ਟਰੂਡੋ ਕੈਨੇਡਾ ਦੀ ਆਰਥਿਕਤਾ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਹਾਲਾਂਕਿ ਕੈਨੇਡਾ ਵਿੱਚ ਮਹਿੰਗਾਈ ਵਿੱਚ ਕੁਝ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਪਣੇ ਉੱਚੇ ਪੱਧਰਾਂ ‘ਤੇ ਬਣੀ ਹੋਈ ਹੈ। ਨਵੀਂ ਟੀਮ ਨੂੰ ਮਹਿੰਗਾਈ ਘਟਾਉਣ ਅਤੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ ‘ਤੇ ਧਿਆਨ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।