GTA News Media

Top Info Bar
22.1°C Toronto Loading date...
Crime

ਪਟਿਆਲਾ ’ਚ SBI ਬੈਂਕ ਦੀ ਮੇਨ ਬ੍ਰਾਂਚ ’ਚੋਂ ਇਕ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ

ਪਟਿਆਲਾ ’ਚ SBI ਬੈਂਕ ਦੀ ਮੇਨ ਬ੍ਰਾਂਚ ’ਚੋਂ ਇਕ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ
Share this post via:

ਪਟਿਆਲਾ ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ’ਚ SBI ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ SBI ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਹੈ ਜੋ ਪਾਬੰਦੀਸ਼ੁਦਾ ਇਲਾਕਾ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਅਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ। ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਨਾਲ ਭਰਿਆ ਬੈਗ ਜਿਸ ਵਿਚ ਲਗਭਗ 35 ਲੱਖ ਰੁਪਿਆ ਸੀ, ਚੁੱਕ ਕੇ ਫਰਾਰ ਹੋ ਗਿਆ। ਪੁਲਸ ਮੁਤਾਬਕ ਇਹ ਕੈਸ਼ ATM ਮਸ਼ੀਨਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ।

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ। ਮੌਕੇ ’ਤੇ CIA ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਪੁਲਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਬੈਂਕ ਵਿਚ ਲੱਗੇ ਅਤੇ ਆਲੇ ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।