ਕੈਟਰੀਨਾ ਕੈਫ ਦੇ ਵਿਆਹ ਦੀਆਂ ਤਸਵੀਰਾਂ ਹੋਈਆ ਵਾਇਰਲ
ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝਾ ਕਰ ਰਹੇ ਹਨ। ਕੈਟਰੀਨਾ ਕੈਫ ਨੇ ਆਪਣੇ ਵਿਆਹ ਦੇ ਸਮੇਂ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਹੈ।
ਇਨ੍ਹਾਂ ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਕੈਟਰੀਨਾ ਫੇਰਿਆਂ ਦੇ ਲਈ ਆਉਂਦੀ ਦਿਖਾਈ ਦੇ ਰਹੀ ਹੈ। ਪੰਜਾਬੀ ਰੀਤੀ-ਰਿਵਾਜਾਂ ਵਿੱਚ ਭਰਾ ਆਪਣੀ ਭੈਣ ਨੂੰ ਲਾੜੇ ਕੋਲ ਚੁੰਨੀ ਤੇ ਫੁੱਲਾਂ ਦੀ ਚਾਦਰ ਵਿੱਚ ਲੈ ਕੇ ਜਾਂਦੇ ਹਨ ਪਰ ਕੈਟਰੀਨਾ ਲਈ ਉਸ ਦੀਆਂ ਭੈਣਾਂ ਨੇ ਇਸ ਰਸਮ ਨੂੰ ਪੂਰਾ ਕੀਤਾ।ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ 9 ਦਸੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੱਝੇ ਹਨ। ਦੋਵਾਂ ਨੇ ਆਪਣੇ ਵਿਆਹ ਨੂੰ ਨਿੱਜੀ ਰੱਖਿਆ ਸੀ ਅਤੇ ਵਿਆਹ ਵਿੱਚ ਜਾਣ ਵਾਲੇ ਮਹਿਮਾਨਾਂ ਨੂੰ ਮੋਬਾਈਲ ਫੋਨ ਤੱਕ ਲਿਜਾਣ ਦੀ ਮਨਾਹੀ ਸੀ ਪਰ ਵਿਆਹ ਤੋਂ ਬਾਅਦ ਇਹ ਜੋੜੀ ਖੁਦ ਹੀ ਆਪਣੀਆਂ ਤਸਵੀਰਾਂ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀਆਂ ਕਰ ਰਹੀ ਹੈ।
ਦੱਸ ਦਈਏ ਕਿ ਕੈਟਰੀਨਾ ਕੈਫ ਪੰਜਾਬੀ ਪਰਿਵਾਰ ਦੀ ਨੂੰਹ ਬਣੀ ਹੈ ਕਿਉਂਕਿ ਵਿੱਕੀ ਕੌਸ਼ਲ ਦੇ ਪਿਤਾ ਹੁਸ਼ਿਆਰਪੁਰ ਦੇ ਪਿੰਡ ਮਿਰਜ਼ਾਪੁਰ ਨਾਲ ਸਬੰਧ ਰੱਖਦੇ ਹਨ। ਇਸ ਵਿਆਹ ਵਿੱਚ ਅਦਾਕਾਰਾ ਨੇਹਾ ਧੂਪੀਆ, ਅੰਗਦ ਬੇਦੀ, ਗੁਰਦਾਸ ਮਾਨ, ਪਤਨੀ ਮਨਜੀਤ ਮਾਨ, ਨੂੰਹ ਸਿਮਰਨ ਕੌਰ ਮੁੰਡੀ ਸਣੇ ਕਈ ਹੋਰ ਕਲਾਕਾਰ ਵੀ ਸ਼ਾਮਲ ਹੋਏ ਸਨ।
ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਨੇ ਪੂਰੇ ਰਜਵਾੜਿਆਂ ਵਾਲੇ ਅੰਦਾਜ਼ ਵਿੱਚ ਵਿਆਹ ਕਰਵਾਇਆ ਪਰ ਦੋਵਾਂ ਨੇ ਹੀ ਵਿਆਹ ਨੂੰ ਬਹੁਤ ਹੀ ਪ੍ਰਾਈਵੇਟ ਰੱਖਿਆ ਹੋਇਆ ਸੀ। ਵਿਆਹ ਵਿੱਚ ਕਿਸੇ ਵੀ ਤਰ੍ਹਾਂ ਦਾ ਮੋਬਾਈਲ ਫੋਨ, ਡਰੋਨ ਜਾਂ ਕਿਸੇ ਹੋਰ ਤਰ੍ਹਾਂ ਦੀ ਵੀਡੀਓਗ੍ਰਾਫੀ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਸੀ।