ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਉਨ੍ਹਾਂ ਨੇ 24 ਸਤੰਬਰ ਦੀ ਸ਼ਾਮ ਨੂੰ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਰਾਜਸਥਾਨ ਦੇ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਵਿਆਹ ਕੀਤਾ। ਜਿੰਨ੍ਹਾਂ ਦੀ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਗਈਆਂ ਹਨ। ਇਨ੍ਹਾਂ ਦੋਹਾਂ ਸਿਤਾਰਿਆਂ ਦੇ ਵਿਆਹ ਦੀ ਪਹਿਲੀ ਫੋਟੋ ਦਾ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਸੈਲੇਬਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਦਸ ਦਈਏ ਕਿ ਉਨ੍ਹਾਂ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ।

ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਆਪਣੇ ਵਿਆਹ ਤੋਂ ਬਾਅਦ ਉਦੈਪੁਰ ਵਿੱਚ ਰਿਸੈਪਸ਼ਨ ਦਾ ਆਯੋਜਨ ਕੀਤਾ।

ਇਨ੍ਹਾਂ ਵਾਇਰਲ ਤਸਵੀਰਾਂ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ ਅਤੇ ਨਵੇਂ ਵਿਆਹੇ ਜੋੜੇ ‘ਤੇ ਕਾਫੀ ਪਿਆਰ ਦੀ ਵਰਖਾ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ- ਉਹ ਬਹੁਤ ਪਿਆਰੀ ਲੱਗ ਰਹੀ ਹੈ। ਸਾਦਗੀ ਵਿੱਚ ਵਧੀਆ,ਕੋਈ ਭਾਰੀ ਮੇਕਅੱਪ ਅਤੇ ਇੱਕ ਮਿੱਠੀ ਮੁਸਕਰਾਹਟ।

ਉਥੇ ਹੀ ਇਕ ਹੋਰ ਯੂਜ਼ਰ ਨੇ ਲਿਖਿਆ- ਪਰਿਣੀਤੀ ਚੋਪੜਾ ਬਹੁਤ ਖੂਬਸੂਰਤ ਔਰਤ ਹੈ। ਉਸ ਨੂੰ ਅਤੇ ਉਸ ਦੇ ਪਤੀ ਨੂੰ ਵਧਾਈ। ਦੋਵਾਂ ਦੀ ਮੁਸਕਰਾਹਟ ਬਹੁਤ ਪਿਆਰੀ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ- ਪਿਆਰੇ ਜੋੜੇ ਨੂੰ ਉਨ੍ਹਾਂ ਦੇ ਵਿਆਹ ਦੀਆਂ ਵਧਾਈਆਂ, ਰੱਬ ਤੁਹਾਨੂੰ ਖੁਸ਼ ਰੱਖੇ।
