GTA News Media

Top Info Bar
22.1°C Toronto Loading date...
Entertainment

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIA ਦੀ ਛਾਪੇਮਾਰੀ

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ NIA ਦੀ ਛਾਪੇਮਾਰੀ
Share this post via:

ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਅੱਜ ਇਨਕਮ ਟੈਕਸ ਵੱਲੋਂ (NIA) ਵੱਲੋਂ ਛਾਪੇਮਾਰੀ ਕੀਤੀ ਗਈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ NIA ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ NIA ਵੱਲੋਂ ਇਹ ਛਾਪੇਮਾਰੀ ਗੈਂਗਸਟਰ ਅਤੇ ਗਾਇਕਾਂ ਦੇ ਸਬੰਧਾਂ ਨੂੰ ਲੈ ਕੇ ਕੀਤੀ ਗਈ ਹੈ। NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਕਈ ਗਾਇਕਾਂ ਤੋਂ ਪੁੱਛਗਿੱਛ ਹੋ ਚੁੱਕੀ ਹੈ। ਹੁਣ ਤੱਕ ਇਸ ਸਿਲਸਿਲੇ ਵਿਚ ਅਫਸਾਨਾ ਖ਼ਾਨ, ਜੈਨੀ ਜੌਹਲ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਹੋ ਚੁੱਕੀ ਹੈ। ਹੁਣ ਕੰਵਰ ਗਰੇਵਾਲ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ ਹੈ। ਐਨਆਈਏ ਦੇ ਰਾਡਾਰ ਤੇ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿੰਗਰ ਹਨ।