GTA News Media

Top Info Bar
22.1°C Toronto Loading date...
Entertainment

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦਿਹਾਂਤ

ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦਾ ਹੋਇਆ ਦਿਹਾਂਤ
Share this post via:
ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ।  ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ  ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸਵੇਰੇ ਕਰੀਬ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ  ‘ਚ ਆਖਰੀ ਸਾਹ ਲਏ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਛਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ, ਜਦੋਂਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ।