GTA News Media

Top Info Bar
22.1°C Toronto Loading date...
Entertainment

ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਸਿਨੇਮਾਘਰਾਂ ’ਚ ਹੋਈ ਰਿਲੀਜ਼

ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਸਿਨੇਮਾਘਰਾਂ ’ਚ ਹੋਈ ਰਿਲੀਜ਼
Share this post via:

ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਅੱਜ ਦੁਨੀਆ ਭਰ ’ਚ ਰਿਲੀਜ਼ ਹੋ ਗਈ ਹੈ। ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ।

ਇਹ ਫ਼ਿਲਮ ਦਾਜ ਵਰਗੇ ਗੰਭੀਰ ਵਿਸ਼ੇ ਨੂੰ ਕਾਮੇਡੀ ਦਾ ਤੜਕਾ ਲਗਾ ਕੇ ਸਮਾਜ ਨੂੰ ਇਕ ਸੇਧ ਦੇਣ ਦੀ ਕੋਸ਼ਿਸ਼ ਕਰਦੀ ਹੈ। ਬੇਸ਼ੱਕ ਇਹ ਇਕ ਕਾਮੇਡੀ ਫ਼ਿਲਮ ਹੈ ਪਰ ਜੇਕਰ ਕਾਮੇਡੀ ਦੇ ਨਾਲ ਸਮਾਜ ਨੂੰ ਕੋਈ ਸੁਨੇਹਾ ਦਿੱਤਾ ਜਾਵੇ ਤਾਂ ਇਸ ਤੋਂ ਵੱਧ ਹੋਰ ਕੁਝ ਨਹੀਂ ਹੋ ਸਕਦਾ ਤੇ ਇਹੀ ਚੀਜ਼ ਇਹ ਫ਼ਿਲਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।