GTA News Media

Top Info Bar
22.1°C Toronto Loading date...
Entertainment

ਮਾਂ-ਬਾਪ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ-ਵਿਆਹ ਕਰਵਾਉਣ ਵਾਲੀ ਜੋਤੀ ਨੂਰਾਂ ਤੰਗ ਆ ਕੇ ਦੇਣ ਲੱਗੀ ਪਤੀ ਨੂੰ ਤਲਾਕ

ਮਾਂ-ਬਾਪ ਦੀ ਸਹਿਮਤੀ ਤੋਂ ਬਿਨਾਂ ਪ੍ਰੇਮ-ਵਿਆਹ ਕਰਵਾਉਣ ਵਾਲੀ ਜੋਤੀ ਨੂਰਾਂ ਤੰਗ ਆ ਕੇ ਦੇਣ ਲੱਗੀ ਪਤੀ ਨੂੰ ਤਲਾਕ
Share this post via:

ਪੰਜਾਬੀ ਫ਼ਿਲਮ ਇੰਡਸਟਰੀ ਤੇ ਬਾਲੀਵੁੱਡ ’ਚ ਨਾਮ ਚਮਕਾਉਣ ਵਾਲੀ ਗਾਇਕ ਜੋਤੀ ਨੂਰਾਂ ਵਲੋਂ ਆਪਣੇ ਪਤੀ ਤੋਂ ਪ੍ਰੇਸ਼ਾਨ ਹੋ ਜਲੰਧਰ ਦੇ ਪ੍ਰੈੱਸ ਕਲੱਬ ’ਚ ਪ੍ਰੈੱਸ ਵਾਰਤਾ ਕੀਤੀ ਗਈ। ਜੋਤੀ ਨੂਰਾਂ ਦਾ ਵਿਆਹ 2014 ਦੇ ਸਤੰਬਰ ਮਹੀਨੇ ’ਚ ਕੁਨਾਲ ਪਾਸੀ ਵਾਸੀ ਫਿਲੌਰ ਨਾਲ ਹੋਇਆ ਸੀ। ਇਸ ਬਾਰੇ ਜੋਤੀ ਨੂਰਾਂ ਨੇ ਦੱਸਿਆ ਕਿ ਮੈਂ ਕੁਨਾਲ ਪਾਸੀ ਪੁੱਤਰ ਸੁਸ਼ੀਲ ਪਾਸੀ ਵਾਸੀ ਫਿਲੌਰ ਨਾਲ ਮਿਤੀ 02.08.2014 ਨੂੰ ਹਿੰਦੂ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਕਰਵਾਇਆ ਸੀ ਤੇ ਮੇਰੇ ਮਾਂ-ਬਾਪ ਇਸ ਵਿਆਹ ਤੋਂ ਸਹਿਮਤ ਨਹੀਂ ਸਨ ਤੇ ਫਿਰ ਮੈਂ ਮਾਣਯੋਗ ਹਾਈ ਕੋਰਟ ਪੰਜਾਬ ਤੇ ਹਰਿਆਣਾ ’ਚ ਕੇਸ ਦਾਇਰ ਕਰਕੇ ਆਪਣੀ ਜ਼ਿੰਦਗੀ ਤੇ ਮਾਲ ਦੀ ਸੁਰੱਖਿਆ ਲਈ ਸੀ।

ਨੂਰਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਮੇਰਾ ਪਤੀ ਮੈਨੂੰ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਤੇ ਨਸ਼ਾ ਕਰਕੇ ਮੈਨੂੰ ਮਾਰਦਾ-ਕੁੱਟਦਾ ਸੀ ਤੇ ਮੇਰੇ ਪ੍ਰੋਗਰਾਮਾਂ ਜਾਂ ਸ਼ੋਅਜ਼ ਤੋਂ ਜੋ ਪੈਸੇ ਆਉਂਦੇ ਸਨ, ਉਹ ਆਪ ਹੀ ਰੱਖ ਲੈਂਦਾ ਸੀ ਤੇ ਸ਼ੋਅ ਵੀ ਆਪ ਹੀ ਬੁੱਕ ਕਰਦਾ ਸੀ ਤੇ ਪੈਸੇ ਤੈਅ ਕਰਦਾ ਸੀ।

ਹੁਣ ਮੇਰਾ ਪਤੀ ਮੈਨੂੰ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ ਤੇ ਮੇਰੀ ਜਾਨ ਨੂੰ ਖ਼ਤਰਾ ਹੈ ਤੇ ਮੈਂ ਆਪਣੇ ਪਤੀ ਤੋਂ ਦੁਖੀ ਹੋ ਕੇ ਅਦਾਲਤ ’ਚ ਤਲਾਕ ਦਾ ਕੇਸ ਦਾਇਰ ਕਰ ਦਿੱਤਾ ਹੈ, ਜਿਸ ਦੀ ਅਗਲੀ ਤਾਰੀਖ 11.10.2022 ਹੈ ਤੇ ਮੈਂ ਐੱਸ. ਐੱਸ. ਪੀ. ਜਲੰਧਰ ਨੂੰ ਆਪਣੀ ਸੁਰੱਖਿਆ ਤੇ ਪਤੀ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਹੈ।