GTA News Media

Top Info Bar
22.1°C Toronto Loading date...
Entertainment

ਸਲਮਾਨ ਖਾਨ ਤੋਂ ਬਾਅਦ ਹੁਣ ਇਸ ਸੁਪਰਸਟਾਰ ਨਾਲ ਨਜ਼ਰ ਆਵੇਗੀ Shehnaaz Gill

ਸਲਮਾਨ ਖਾਨ ਤੋਂ ਬਾਅਦ ਹੁਣ ਇਸ ਸੁਪਰਸਟਾਰ ਨਾਲ ਨਜ਼ਰ ਆਵੇਗੀ Shehnaaz Gill
Share this post via:

ਸ਼ਹਿਨਾਜ਼ ਗਿੱਲ ਇੱਕ ਵਾਰ ਫਿਰ ਆਪਣੀ ਅਦਾਕਾਰੀ ਨਾਲ ਫੈਨਜ਼ ਦਾ ਦਿਲ ਜਿੱਤੇਗੀ। ਇਸ ਵਾਰ ਉਹ ਸੁਪਰਸਟਾਰ ਨਵਾਜ਼ੂਦੀਨ ਸਿੱਦੀਕੀ ਦੇ ਨਾਲ ਨਜ਼ਰ ਆਵੇਗੀ। ਇਸਦੇ ਨਾਲ ਹੀ ਸ਼ਹਿਨਾਜ਼ ਗਿੱਲ ਜਲਦ ਹੀ ਜੌਨ ਅਬ੍ਰਾਹਮ, ਰਿਤੇਸ਼ ਦੇਸ਼ਮੁਖ ਅਤੇ ਨੋਰਾ ਫਤੇਹੀ ਦੇ ਨਾਲ ਫਿਲਮ 100% ਵਿੱਚ ਵੀ ਨਜ਼ਰ ਆ ਸਕਦੀ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਸ਼ਹਿਨਾਜ਼ ਗਿੱਲ ਬਿਊਟੀ ਬ੍ਰਾਂਡ ਸ਼ੂਗਰ ਪੌਪ ਦੀ ਬ੍ਰਾਂਡ ਅੰਬੈਸਡਰ ਬਣ ਗਈ ਹੈ। ਸ਼ੂਗਰ ਪੌਪ ਬ੍ਰਾਂਡ ਦੇ ਹੈਂਡਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

‘ਬਿਗ ਬੌਸ 13’ ਵਿੱਚ ਆਉਣ ਤੋਂ ਬਾਅਦ ਸ਼ਹਿਨਾਜ਼ ਗਿੱਲ ਨੂੰ ਦੇਸ਼ ਭਰ ਵਿੱਚ ਪ੍ਰਸਿੱਧੀ ਮਿਲੀ। ਉਸਦੀ ਹਰ ਅਦਾ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਪਾਲੀਵੁੱਡ ਦੇ ਨਾਲ ਸ਼ਹਿਨਾਜ਼ ਨੇ ਬਾਲੀਵੁੱਡ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਦੀ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨਾਲ ਆਪਣੀ ਪਹਿਲੀ ਬਾਲੀਵੁੱਡ ਫਿਲਮ ਦੀ ਸ਼ੁਰੂਆਤ ਕੀਤੀ।