WWE ਸੁਪਰਸਟਾਰ ਜਾਨ ਸੀਨਾ ਨੇ ਸਿੱਧੂ ਮੂਸੇਵਾਲਾ ਨੂੰ ਟਵਿੱਟਰ ‘ਤੇ ਕੀਤਾ ਫਾਲੋ
ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਲਿਸਟ ਲਗਾਤਾਰ ਵਧਦੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਫਾਲੋ ਕਰਨ ਵਾਲੀ ਲਿਸਟ ਵਿਚ ਹਾਲੀਵੁੱਡ ਐਕਟਰ ਤੇ WWE ਦੇ ਮਸ਼ਹੂਰ ਰੈਸਲਰ ਜਾਨ ਸੀਨਾ ਦਾ ਨਾਂ ਵੀ ਜੁੜ ਗਿਆ ਹੈ। ਦਰਅਸਲ, WWE ਸੁਪਰਸਟਾਰ ਜਾਨ ਸੀਨਾ ਨੇ ਸਿੱਧੂ ਮੂਸੇਵਾਲਾ ਨੂੰ ਆਪਣੇ ਟਵਿੱਟਰ ਹੈਂਡਲ ਤੋਂ ਫਾਲੋ ਕੀਤਾ ਹੈ।