GTA News Media

Top Info Bar
22.1°C Toronto Loading date...
Featured

ਅੰਮ੍ਰਿਤਪਾਲ ਦੇ ਚਾਚਾ ‘ਤੇ 29 ਘੰਟੇ ਸਰਪੰਚ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਰੱਖਣ ਸਬੰਧੀ ਇਕ ਹੋਰ FIR

ਅੰਮ੍ਰਿਤਪਾਲ ਦੇ ਚਾਚਾ ‘ਤੇ 29 ਘੰਟੇ ਸਰਪੰਚ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਰੱਖਣ ਸਬੰਧੀ ਇਕ ਹੋਰ FIR
Share this post via:

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਸਰੇਂਡਰ ਕੀਤਾ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਅਸਲ ’ਚ ਉਸ ਨੇ ਲਗਪਗ 29 ਘੰਟੇ ਤਕ ਪਿੰਡ ਉਧੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਪਿਸਤੌਲ ਦੇ ਜ਼ੋਰ ’ਤੇ ਬੰਧਕ ਬਣਾ ਕੇ ਰੱਖਿਆ ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਕਾਰਵਾਈ ਸ਼ੁਰੂ ਹੋਣ ਦੇ ਬਾਅਦ ਅੰਮ੍ਰਿਤਪਾਲ ਤੇ ਉਸ ਦਾ ਚਾਚਾ ਹਰਜੀਤ ਸਿੰਘ ਵੱਖ-ਵੱਖ ਹੋ ਗਏ, ਜਿਸ ਦੇ ਬਾਅਦ ਹਰਜੀਤ ਸਿੰਘ ਜਲੰਧਰ ਦੇ ਪਿੰਡ ਉਧੋਵਾਲ ਦੇ ਸਰਪੰਚ ਦੇ ਘਰ ਜਾ ਕੇ ਲੁਕ ਗਿਆ। ਇਥੇ ਉਸ ਨੇ ਪੂਰੇ ਪਰਿਵਾਰ ਨੂੰ ਪਿਸਤੋਲ ਦੀ ਨੋਕ ‘ਤੇ ਬੰਧਕ ਬਣਾਇਆ ਤੇ ਇਕ ਕਮਰੇ ਵਿਚ ਬੰਦ ਕਰ ਦਿੱਤਾ। ਲਗਭਗ 30 ਘੰਟੇ ਉਹ ਉਸ ਘਰ ਵਿਚ ਰਹੇ।