GTA News Media

Top Info Bar
22.1°C Toronto Loading date...
Featured

ਐਡਵੋਕੇਟ ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

ਐਡਵੋਕੇਟ ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ
Share this post via:

ਅੰਮ੍ਰਿਤਸਰ : ਹਰਜਿੰਦਰ ਸਿੰਘ ਧਾਮੀ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਹੋਈ ਜਿਸ ਵਿਚ  ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਨੂੰ  ਮਾਤ ਦਿੱਤੀ ਹੈ।

ਇਹ ਸ਼੍ਰੋਮਣੀ ਗੁ. ਪ੍ਰ.ਕਮੇਟੀ ਦੇ ਪ੍ਰਧਾਨ ਦੀ 45ਵੀਂ ਚੋਣ ਸੀ। ਇਸ ਮੌਕੇ 157 ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਸੀ। ਬੀਬੀ ਜਗੀਰ ਕੌਰ ਵੱਲੋਂ ਵੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਚੋਣਾਂ ਦੌਰਾਨ ਧਾਮੀ ਨੇ 104 ਵੋਟਾਂ ਹਾਸਲ ਕੀਤੀਆਂ ਹਨ ਜਦੋਂ ਕਿ ਬੀਬੀ ਜਗੀਰ ਕੌਰ ਨੂੰ ਮਾਤਰ 42 ਵੋਟਾਂ ਹੀ ਹਾਸਲ ਹੋਈਆਂ ਹਨ ।

ਇਸ ਤੋਂ ਬਾਅਦ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਹੈ। ਅਵਤਾਰ ਸਿੰਘ ਫਤਿਹਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ,ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਅਤੇ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ।