GTA News Media

Top Info Bar
22.1°C Toronto Loading date...
Featured

ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪਾਸ

ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪਾਸ
Share this post via:

ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ‘ਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਵਿਧਾਨਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਲੁਧਿਆਣਾ ਏਅਰਪੋਰਟ ਦਾ ਨਾਂ ਰੱਖਣ ਦਾ ਮਤਾ ਪੇਸ਼ ਕੀਤਾ, ਜਿਸ ਨੂੰ ਸਹਿਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜੂਨ ਦੇ ਦੂਜੇ ਹਫ਼ਤੇ ਘਰੇਲੂ ਉਡਾਣਾਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਮਤੇ ‘ਤੇ ਚਰਚਾ ਕਰਦਿਆ ਸਰਬਜੀਤ ਕੌਰ‍ ਮਾਣੂਕੇ ਨੇ ਕਿਹਾ ਕਿ ਸਾਨੂੰ ਅੱਜ 70 ਸਾਲ ਬਾਅਦ ਸ਼ਹੀਦਾਂ ਨੂੰ ਸ਼ਹੀਦੀ ਦਾ ਦਰਜ਼ਾ ਦੇਣ ਲਈ ਮਤਾ ਪਾਸ ਕਰਨਾ, ਯਾਦਗਾਰਾਂ ਦਾ ਨਾਮ ਰੱਖਣ ਬੇਨਤੀ ਕਰਨੀ ਪੈ ਰਹੀ ਹੈ।

ਪੰਜਾਬ ਸਰਕਾਰ ਨੇ ਕਿਹਾ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਸਰਕਾਰ ਛੁੱਟੀ ਕਰੇਗੀ ਤੇ ਇਸ ਦੌਰਾਨ ਸਾਰੇ ਵਿਦਿਅਕ ਅਦਾਰੇ ਤੇ ਹੋਰ ਸੰਸਥਾਵਾਂ ਬੰਦ ਰਹਿਣਗੀਆਂ। ਉਨ੍ਹਾਂ ਕਿਹ‍ਾ ਕਿ ਇਸ ਦਿਨ ਸ਼ਹੀਦ‍ਾਂ ਨੂੰ ਯਾਦ ਕੀਤਾ ਜਾਵੇਗਾ ਤੇ ਉਨ੍ਹਾਂ ਦੀ ਜੀਵਨੀ ਬਾਰੇ ਦੱਸਿਆ ਜਾਵੇਗਾ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।