ਪੁਲਿਸ ਨਾਲ ਹੋਈ ਝੜਪ ਤੋਂ ਬਾਅਦ ਕੌਮੀ ਇਨਸਾਫ ਮੋਰਚੇ ਵੱਲੋਂ ਪ੍ਰੈਸ ਕਾਨਫਰੰਸ, ਪ੍ਰਸ਼ਾਸਨ ਦੀ ਕੀਤੀ ਨਿੰਦਾ
ਕੌਮੀ ਇਨਸਾਫ ਮੋਰਚੇ ਵੱਲੋਂ ਪੁਲਿਸ ਦੀ ਹੋਈ ਝੜਪ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ। ਕੌਮੀ ਇਨਸਾਫ ਮੋਰਚੇ ਨੇ ਪੁਲਿਸ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਿਸ ਮੋਰਚੇ ਨੂੰ ਖਤਮ ਕਰਨਾ ਚਾਹੁੰਦੀ ਸੀ। ਇਸ ਮੌਕੇ ਭਾਈ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮੋਰਚੇ ਦੇ ਫੈਸਲੇ ਮੁਤਾਬਕ 31 ਮੈਂਬਰਾਂ ਦੇ ਜਥੇ ਨੇ CM ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕਰਨਾ ਸੀ। ਪੁਲਿਸ ਪ੍ਰਸ਼ਾਸਨ ਵੱਲੋਂ ਜਥੇ ਉੱਤੇ ਹਮਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਘਟਨਾ ਤੋਂ ਪਹਿਲਾ ਜਾਂ ਮਗਰੋਂ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਦੋਸ਼ ਲਗਾਇਆ ਕਿ ਜੱਥੇ ਵਿੱਚ ਬਜ਼ੁਰਗ ਸਨ ਜਿੰਨਾਂ ਦੇ ਪੱਥਰ ਮਾਰੇ ਗਏ ਅਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਪੁਲਿਸ ਵੱਲੋਂ ਗੰਦੇ ਪਾਣੀਆਂ ਦੀਆਂ ਬੁਛਾੜਾ ਕੀਤੀਆਂ ਗਈਆਂ। ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚਾ ਸਰਕਾਰ ਦੇ ਰਵੱਈਆ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।