GTA News Media

Top Info Bar
22.1°C Toronto Loading date...
Featured

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਕੀਤੇ ਜਾਰੀ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਕੀਤੇ ਜਾਰੀ
Share this post via:

ਪੰਜਾਬ ਪੁਲਿਸ ਨੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਸਰਕਾਰ ਨੇ ਅੱਜ ਦੱਸਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਨਾ ਤਾਂ ਅਜੇ ਗ੍ਰਿਫਤਾਰ ਕੀਤਾ ਗਿਆ ਤੇ ਨਾ ਹੀ ਨਜ਼ਰਬੰਦ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਾਈ ਕੋਰਟ ਨੂੰ ਦਿੱਤੀ। AG ਨੇ ਹਾਈ ਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ‘ਤੇ NSA ਵੀ ਲਗਾਇਆ ਗਿਆ ਹੈ। ਹਾਲਾਂਕਿ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਗੱਲ ‘ਤੇ ਝਾੜ ਪਾਈ ਕਿ 80 ਹਜ਼ਾਰ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਭੱਜ ਕਿਵੇਂ ਗਿਆ? ਅਦਾਲਤ ਨੇ ਕਿਹਾ ਕਿ ਇਹ ਇੰਟੈਲੀਜੈਂਸ ਫੇਲੀਅਰ ਹੈ।

ਦੱਸ ਦਈਏ ਕਿ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ NSA ਲਗਾ ਦਿੱਤਾ ਹੈ।