GTA News Media

Top Info Bar
22.1°C Toronto Loading date...
Featured

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ‘ਚ ਲਿਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ: ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ‘ਚ ਲਿਜਾਣ ਵਾਲੇ ਪੰਜਾਬ ਦੇ “ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ: ਮਾਨ
Share this post via:

ਅਜਨਾਲਾ ਵਿੱਚ ਹੋਈ ਹਿੰਸਾ ਤੋਂ ਬਾਅਦ ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ  2 ਦਿਨਾਂ ਬਾਅਦ ਬੋਲੇ ਹਨ। ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ- “ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।”

ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਥਾਣੇ ਅੰਦਰ ਦਾਖਲ ਹੋਏ ਸਨ।  ਜਦੋਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੜਕੀ ਭੀੜ ਨੇ ਬੈਰੀਕੇਡ ਤੋੜ ਦਿੱਤੇ ਅਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਐਸਪੀ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।