GTA News Media

Top Info Bar
22.1°C Toronto Loading date...
Featured

ਹਾਈ ਕੋਰਟ ‘ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ

ਹਾਈ ਕੋਰਟ ‘ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੈਬੀਅਸ ਕਾਰਪਸ ਪਟੀਸ਼ਨ ਦਾਇਰ
Share this post via:

ਪੰਜਾਬ ਪੁਲਿਸ ਵੱਲੋਂ ਭਗੌੜੇ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਕੋਰਟ ਪਹੁੰਚ ਗਿਆ ਹੈ। ਅੰਮ੍ਰਿਤਪਾਲ ਵੱਲੋਂ ਈਮਾਨ ਸਿੰਘ ਖਾਰਾ ਨੇ ਪਟੀਸ਼ਨ ਦਾਖਲ ਕੀਤੀ ਹੈ । ਹਾਲਾਂਕਿ ਪਰ ਹਾਈ ਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਦੇ ਮਤਾਬਿਕ 21 ਮਾਰਚ ਨੂੰ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਵੱਲੋਂ AG ਵਿਨੋਦ ਘਈ ਪੇਸ਼ ਹੋਏ।

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਸੱਤ ਸਮਰਥਕਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਸੱਤ ਵਿਅਕਤੀਆਂ ਨੂੰ 23 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਜਲੰਧਰ ਦੇ CP KS ਚਾਹਲ ਨੇ ਦੱਸਿਆ ਕਿ ਪੁਲਿਸ ਨੇ ਕਰੀਬ 20-25 ਕਿਲੋਮੀਟਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਹਥਿਆਰ ਅਤੇ 2 ਕਾਰਾਂ ਜ਼ਬਤ ਕਰ ਲਈਆਂ ਹਨ। ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ । ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਵਿੱਚ ਫਰਾਰ ਹੋਣ ਲਈ ਵਰਤੀ ਗਈ ਗੱਡੀ ਵੀ ਜ਼ਬਤ ਕਰ ਲਈ ਹੈ।