GTA News Media

Top Info Bar
22.1°C Toronto Loading date...
Health

ਥਾਇਰਾਈਡ ਦੇ ਮਰੀਜ਼ ਆਪਣੀ ਖੁਰਾਕ ‘ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਕਰੋ ਸ਼ਾਮਿਲ

ਥਾਇਰਾਈਡ ਦੇ ਮਰੀਜ਼ ਆਪਣੀ ਖੁਰਾਕ ‘ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਕਰੋ ਸ਼ਾਮਿਲ
Share this post via:

ਆਪਣੀ ਸਿਹਤ ਨੂੰ ਹਮੇਸ਼ਾ ਚੰਗੀ ਰੱਖਣ ਲਈ ਤੁਹਾਨੂੰ ਸਿਹਤਮੰਦ ਭੋਜਨ ਖਾਣਾ ਅਤੇ ਪੀਣਾ ਚਾਹੀਦਾ ਹੈ। ਕਈ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ। ਥਾਇਰਾਇਡ ਨੂੰ ਕੰਟਰੋਲ ਕਰਨ ਲਈ ਡਾਈਟ ‘ਚ ਕੁਝ ਚੀਜ਼ਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਜੇਕਰ ਤੁਹਾਡਾ ਥਾਇਰਾਈਡ ਵੀ ਬਹੁਤ ਵੱਧ ਜਾਂਦਾ ਹੈ ਤਾਂ ਤੁਹਾਨੂੰ ਕੁਝ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ। ਥਾਇਰਾਈਡ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦੀਆਂ ਆਦਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਸਮੱਸਿਆ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਹਾਈ ਪ੍ਰੋਟੀਨ ਵਾਲੇ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ – ਤੁਸੀਂ ਦੁੱਧ ਪੀ ਸਕਦੇ ਹੋ।

ਸੋਇਆਬੀਨ-ਸੋਇਆਬੀਨ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਥਾਇਰਾਇਡ ਦੇ ਰੋਗੀਆਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਿਲ ਕਰਨਾ ਚਾਹੀਦਾ ਹੈ।

ਆਂਵਲਾ- ਆਂਵਲਾ ਸਰੀਰ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਥਾਇਰਾਇਡ ਨੂੰ ਕੰਟਰੋਲ ਕਰਦਾ ਹੈ।

ਕੱਚਾ ਨਾਰੀਅਲ- ਲੋਕ ਕੱਚਾ ਨਾਰੀਅਲ ਖਾਣਾ ਪਸੰਦ ਕਰਦੇ ਹਨ ਥਾਇਰਾਈਡ ਦੇ ਮਰੀਜ਼ਾਂ ਨੂੰ ਇਹ ਚੀਜ਼ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਥਾਇਰਾਇਡ ਵੀ ਕੰਟਰੋਲ ‘ਚ ਰਹਿੰਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ- ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਨੂੰ ਫਿੱਟ ਰੱਖਣ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਤੁਹਾਨੂੰ ਰੋਜ਼ਾਨਾ ਸਵੇਰੇ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।