GTA News Media

Top Info Bar
22.1°C Toronto Loading date...
Health

ਇਹ ਭੋਜਨ ਖਾਓ ਲੀਵਰ ਨੂੰ ਸਿਹਤਮੰਦ ਰੱਖਣ ਲਈ

ਇਹ ਭੋਜਨ ਖਾਓ ਲੀਵਰ ਨੂੰ ਸਿਹਤਮੰਦ ਰੱਖਣ ਲਈ
Share this post via:

ਲੀਵਰ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹੈ ਅਤੇ ਇਸਦੀ ਸਿਹਤ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਇਹ ਸਾਡੇ ਸਰੀਰ ਦੇ ਮੈਟਾਬੋਲਿਜ਼ਮ ਨੂੰ ਬੂਸਟ ਕਰਦਾ ਹੈ, ਸਾਨੂੰ ਅਜਿਹਾ ਕੁਝ ਨਹੀਂ ਕਰਨਾ ਚਾਹੀਦਾ ਜਿਸ ਨਾਲ ਲੀਵਰ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪਵੇ। ਇਸ ਦੀ ਬਿਹਤਰੀ ਲਈ ਸਾਨੂੰ ਕੁਝ ਖਾਸ ਭੋਜਨਾਂ ਦਾ ਸੇਵਨ ਕਰਨਾ ਚਾਹੀਦਾ ਹੈ।

  1. ਲਸਣ ਲੀਵਰ ਲਈ ਇੱਕ ਵਧੀਆ ਭੋਜਨ ਹੈ ਜਿਸ ਵਿੱਚ ਐਲੀਸਿਨ ਨਾਮਕ ਮਿਸ਼ਰਣ ਪਾਇਆ ਜਾਂਦਾ ਹੈ। ਇਹ ਐਂਟੀਆਕਸੀਡੈਂਟ ਅਤੇ ਐਂਟੀ-ਇਨਫਲੇਮੇਟਰੀ ਗੁਣਾਂ ਨਾਲ ਭਰਪੂਰ ਹੁੰਦਾ ਹੈ ਜੋ ਲੀਵਰ ਦੀ ਸਿਹਤ ਨੂੰ ਸੁਧਾਰ ਸਕਦਾ ਹੈ।
  2. ਗੋਭੀ ਲੀਵਰ ਲਈ ਚੰਗੀ ਖੁਰਾਕ ਹੈ ਕਿਉਂਕਿ ਇਹ ਲੀਵਰ ਨੂੰ ਸਾਫ਼ ਕਰਨ ਵਿੱਚ ਮਦਦ ਕਰਦੀ ਹੈ। ਇਸ ਵਿੱਚ ਵਿਟਾਮਿਨ ਸੀ, ਵਿਟਾਮਿਨ ਕੇ ਅਤੇ ਫਾਈਬਰ ਹੁੰਦੇ ਹਨ, ਜੋ ਲੀਵਰ ਦੇ ਨੁਕਸਾਨ ਦੇ ਜੋਖਮ ਨੂੰ ਕਾਫ਼ੀ ਹੱਦ ਤੱਕ ਘਟਾਉਂਦੇ ਹਨ।
  3. ਤਰਬੂਜ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਲਾਈਕੋਪੀਨ ਲੀਵਰ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦੇ ਹਨ। ਜੇਕਰ ਲੀਵਰ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਹੈ ਤਾਂ ਇਸ ਦੇ ਸੇਵਨ ਨਾਲ ਸਮੇਂ ‘ਤੇ ਇਸ ਦੀ ਭਰਪਾਈ ਕੀਤੀ ਜਾ ਸਕਦੀ ਹੈ।
  4. ਤਿਲਾਂ ‘ਚ ਪ੍ਰੋਟੀਨ, ਵਿਟਾਮਿਨ ਈ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ, ਜੋ ਲੀਵਰ ਦੀ ਸਿਹਤ ਨੂੰ ਬਣਾਏ ਰੱਖਣ ‘ਚ ਮਦਦ ਕਰਦੇ ਹਨ। ਇਹ ਲੀਵਰ ਨੂੰ ਸਾਫ਼ ਰੱਖਣ ਵਿੱਚ ਮਦਦ ਕਰਦਾ ਹੈ ਅਤੇ ਇਸਦੀ ਕਾਰਜਕੁਸ਼ਲਤਾ ਨੂੰ ਵਧਾਉਂਦਾ ਹੈ।
  5. ਖੀਰਾ ਲੀਵਰ ਦੀ ਸਿਹਤ ਲਈ ਵਧੀਆ ਭੋਜਨ ਸਾਬਤ ਹੋ ਸਕਦਾ ਹੈ ਕਿਉਂਕਿ ਇਸ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਸਰੀਰ ਵਿਚੋਂ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ। ਖੀਰਾ ਜਿਗਰ ਨੂੰ ਸਾਫ਼ ਕਰਦਾ ਹੈ, ਜਿਸ ਨਾਲ ਇਸ ਵਿਸ਼ੇਸ਼ ਅੰਗ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।