GTA News Media

Top Info Bar
22.1°C Toronto Loading date...
Health

ਖਾਲੀ ਪੇਟ ਚਾਹ ਪੀਣ ਦੇ ਨੁਕਸਾਨ

ਖਾਲੀ ਪੇਟ ਚਾਹ ਪੀਣ ਦੇ ਨੁਕਸਾਨ
Share this post via:

ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ। ਕਈ ਲੋਕ ਤਾਂ ਇਸ ਨੂੰ ਆਪਣੀ ਇਕ ਚੰਗੀ ਆਦਤ ਸਮਝਦੇ ਹਨ। ਉਹ ਸਮਝਦੇ ਹਨ ਕਿ ਜਿਸ ਦਿਨ ਚਾਹ ਨਾ ਮਿਲੇ ਤਾਂ ਅਜਿਹਾ ਲੱਗਦਾ ਹੈ ਕਿ ਦਿਨ ਦੀ ਸ਼ੁਰੂਆਤ ਚੰਗੀ ਨਹੀਂ ਹੋਈ ਪਰ ਕੀ ਤੁਸੀਂ ਜਾਣਦੇ ਹੋ ਕਿ ਖਾਲੀ ਪੇਟ ਚਾਹ ਪੀਣ ਦੇ ਕਈ ਨੁਕਸਾਨ ਵੀ ਹੁੰਦੇ ਹਨ।

ਆਓ ਜਾਣਦੇ ਹਾਂ ਖਾਲੀ ਪੇਟ ਚਾਹ ਪੀਣ ਦੇ ਨੁਕਸਾਨਾਂ ਬਾਰੇ

1. ਪਾਚਨ ਤੰਤਰ ਕਮਜ਼ੋਰ- ਰੋਜ਼ਾਨਾ ਖਾਲੀ ਪੇਟ ਚਾਹ ਪੀਣ ਨਾਲ ਪਾਚਨ ਤੰਤਰ ਹੌਲੀ-ਹੌਲੀ ਕਮਜ਼ੋਰ ਹੋ ਜਾਂਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੋਂ ਖਾਲੀ ਪੇਟ ਚਾਹ ਪੀ ਰਹੇ ਹੋ ਤਾਂ ਇਹ ਤੁਹਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ।

2. ਐਸੀਡਿਟੀ ਵਧਾਉਂਦੀ ਹੈ– ਖਾਲੀ ਪੇਟ ਚਾਹ ਪੀਣ ਦਾ ਸਭ ਤੋਂ ਵੱਡਾ ਨੁਕਸਾਨ ਇਹ ਹੈ ਕਿ ਚਾਹ ਪੀਣ ਤੋਂ ਬਾਅਦ ਐਸੀਡਿਟੀ ਦੀ ਸਮੱਸਿਆ ਵੱਧ ਜਾਂਦੀ ਹੈ। ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਐਸੀਡਿਟੀ ਹੁੰਦੀ ਹੈ ਅਤੇ ਸਰੀਰ ਵਿੱਚ ਮੌਜੂਦ ਪਾਚਨ ਰਸਾਂ ਨੂੰ ਪ੍ਰਭਾਵਿਤ ਕਰਦਾ ਹੈ।

3. ਭੁੱਖ ਨਾ ਲੱਗਣਾ– ਰੋਜ਼ਾਨਾ ਖਾਲੀ ਪੇਟ ਚਾਹ ਪੀਣ ਨਾਲ ਵੀ ਭੁੱਖ ‘ਤੇ ਅਸਰ ਪੈਂਦਾ ਹੈ। ਜ਼ਿਆਦਾ ਚਾਹ ਪੀਣ ਨਾਲ ਭੁੱਖ ਮਰ ਜਾਂਦੀ ਹੈ। ਕੁਝ ਲੋਕ ਦਿਨ ‘ਚ ਕਈ ਵਾਰ ਚਾਹ ਪੀਂਦੇ ਹਨ, ਅਜਿਹੇ ਲੋਕਾਂ ਦੀ ਖੁਰਾਕ ਘੱਟਣ ਲੱਗ ਜਾਂਦੀ ਹੈ। ਇਸ ਕਾਰਨ ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ ਹੋ ਜਾਂਦੀ ਹੈ।

4- ਇਨਸੌਮਨੀਆ ਅਤੇ ਤਣਾਅ- ਖਾਲੀ ਪੇਟ ਚਾਹ ਪੀਣ ਨਾਲ ਨੀਂਦ ਘੱਟ ਆਉਂਦੀ ਹੈ। ਲੰਬੇ ਸਮੇਂ ਤੱਕ ਅਜਿਹਾ ਕਰਨ ਨਾਲ ਤਣਾਅ ਦੀ ਸਮੱਸਿਆ ਵੀ ਵਧ ਜਾਂਦੀ ਹੈ। ਦੂਜੇ ਪਾਸੇ, ਖਾਲੀ ਪੇਟ ਚਾਹ ਪੀਣ ਨਾਲ ਬਲੱਡ ਸ਼ੂਗਰ ਦਾ ਪੱਧਰ ਵਧਦਾ ਹੈ। ਇਸ ਲਈ ਤੁਹਾਨੂੰ ਖਾਲੀ ਪੇਟ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।