GTA News Media

Top Info Bar
22.1°C Toronto Loading date...
Health

ਬੇਕਿੰਗ ਸੋਡਾ ਦਾ ਜ਼ਿਆਦਾ ਸੇਵਨ ਕਰਨ ਨਾਲ ਸਿਹਤ ਨੂੰ ਹੋ ਸਕਦੈ ਨੁਕਸਾਨ

ਬੇਕਿੰਗ ਸੋਡਾ ਦਾ ਜ਼ਿਆਦਾ ਸੇਵਨ ਕਰਨ ਨਾਲ ਸਿਹਤ ਨੂੰ ਹੋ ਸਕਦੈ ਨੁਕਸਾਨ
Share this post via:

ਬੇਕਿੰਗ ਸੋਡਾ ਸਾਡੀ ਡਾਈਟ ਦਾ ਅਹਿਮ ਹਿੱਸਾ ਬਣ ਗਿਆ ਹੈ ਕਿਉਂਕਿ ਇਸ ਨੂੰ ਕਈ ਤਰ੍ਹਾਂ ਦੇ ਕੇਕ, ਬਰੈੱਡ, ਬੇਕਰੀ ਪ੍ਰੋਡਕਟਸ ਵਿੱਚ ਮਿਲਾਇਆ ਜਾਂਦਾ ਹੈ। ਜਿਸ ਨਾਲ ਭੋਜਨ ਨੂੰ ਪਫ ਕਰਨਾ ਆਸਾਨ ਹੋ ਜਾਂਦਾ ਹੈ। ਕੁਝ ਲੋਕ ਸੋਡਾ ਵਾਟਰ ਪੀਣਾ ਵੀ ਪਸੰਦ ਕਰਦੇ ਹਨ। ਜੇਕਰ ਬੇਕਿੰਗ ਸੋਡਾ ਦਾ ਸੇਵਨ ਸੀਮਤ ਮਾਤਰਾ ‘ਚ ਕੀਤਾ ਜਾਵੇ ਤਾਂ ਇਹ ਇੰਨਾ ਮਾੜਾ ਨਹੀਂ ਹੈ ਪਰ ਇਸ ਨੂੰ ਜ਼ਿਆਦਾ ਮਾਤਰਾ ‘ਚ ਖਾਣਾ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਭਾਰਤ ਦੇ ਮਸ਼ਹੂਰ ਪੋਸ਼ਣ ਮਾਹਿਰ ਨਿਖਿਲ ਵਤਸ ਨੇ ਦੱਸਿਆ ਕਿ ਕਿਸ ਤਰ੍ਹਾਂ ਬੇਕਿੰਗ ਸੋਡਾ ਦਾ ਜ਼ਿਆਦਾ ਸੇਵਨ ਸਾਡੇ ਸਰੀਰ ‘ਤੇ ਮਾੜਾ ਪ੍ਰਭਾਵ ਪਾ ਸਕਦਾ ਹੈ।

ਆਓ ਜਾਣਦੇ ਹਾਂ ਬੇਕਿੰਗ ਸੋਡਾ ਦੇ ਜ਼ਿਆਦਾ ਸੇਵਨ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ:

1.ਜੇਕਰ ਤੁਸੀਂ ਬੇਕਿੰਗ ਸੋਡਾ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਦਿਲ ਦੇ ਦੌਰੇ ਦਾ ਖਤਰਾ ਵੱਧ ਸਕਦਾ ਹੈ। ਦਰਅਸਲ, ਇਸ ਵਿਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਦਿਲ ‘ਤੇ ਹਮਲਾ ਕਰ ਸਕਦੀ ਹੈ। ਖੋਜ ‘ਚ ਦੱਸਿਆ ਗਿਆ ਹੈ ਕਿ ਇਸ ਦੀ ਜ਼ਿਆਦਾ ਮਾਤਰਾ ਲੈਣ ਨਾਲ ਦਿਲ ਦਾ ਦੌਰਾ ਪੈਣ ਦੀ ਸੰਭਾਵਨਾ ਵਧ ਜਾਂਦੀ ਹੈ।

2.ਕਈ ਲੋਕ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਬੇਕਿੰਗ ਸੋਡੇ ਦੀ ਵਰਤੋਂ ਕਰਦੇ ਹਨ। ਇਹ ਖਾਸ ਤੌਰ ‘ਤੇ ਚਮੜੀ ‘ਤੇ ਨਮੀ ਨੂੰ ਬਰਕਰਾਰ ਰੱਖਣ ਲਈ ਵਰਤਿਆ ਜਾਂਦਾ ਹੈ। ਪਰ ਜੇਕਰ ਤੁਹਾਡੀ ਚਮੜੀ ਸੰਵੇਦਨਸ਼ੀਲ ਹੈ, ਤਾਂ ਇਸ ਦੀ ਵਰਤੋਂ ਨਾਲ ਤੁਹਾਡੀ ਚਮੜੀ ‘ਤੇ ਜਲਣ ਅਤੇ ਧੱਫੜ ਹੋ ਸਕਦੇ ਹਨ।

3.ਬੇਕਿੰਗ ਸੋਡਾ ਜ਼ਿਆਦਾ ਖਾਣ ਦੇ ਕਾਰਨ ਤੁਹਾਡੇ ਪੇਟ ਵਿੱਚ ਗੈਸ ਪੈਦਾ ਕਰ ਸਕਦਾ ਹੈ, ਜਿਸ ਨਾਲ ਪੇਟ ਫੁੱਲਣ  ਦਾ ਕਾਰਨ ਬਣਦਾ ਹੈ। ਜਦੋਂ ਵੀ ਤੁਸੀਂ ਸੋਡਾ ਖਾਂਦੇ ਹੋ ਤਾਂ ਇਹ ਇੱਕ ਰਸਾਇਣਕ ਪ੍ਰਕਿਰਿਆ ਦੇ ਤਹਿਤ ਐਸਿਡ ਨਾਲ ਮਿਲ ਜਾਂਦਾ ਹੈ। 

4.ਜੇਕਰ ਤੁਸੀਂ ਬਹੁਤ ਜ਼ਿਆਦਾ ਬੇਕਿੰਗ ਸੋਡਾ ਡਰਿੰਕ ਪੀਂਦੇ ਹੋ, ਤਾਂ ਇਹ ਤੁਹਾਡੇ ਦੰਦਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।