GTA News Media

Top Info Bar
22.1°C Toronto Loading date...
Health

ਭਿੰਡੀ ਖਾਣ ਦੇ ਇਹ ਫਾਇਦੇ ਸੁਣ ਕੇ ਹੋ ਜਾਵੋਗੇ ਹੈਰਾਨ

ਭਿੰਡੀ ਖਾਣ ਦੇ ਇਹ ਫਾਇਦੇ ਸੁਣ ਕੇ ਹੋ ਜਾਵੋਗੇ ਹੈਰਾਨ
Share this post via:

ਹਰੀਆਂ ਸਬਜ਼ੀਆਂ ਤੁਹਾਡੀ ਸਿਹਤ ਲਈ ਬਹੁਤ ਜ਼ਰੂਰੀ ਹਨ। ਕੁਝ ਸਬਜ਼ੀਆਂ ਅਜਿਹੀਆਂ ਵੀ ਹਨ, ਜੋ ਪੋਸ਼ਕ ਤੱਤਾਂ ਨਾਲ ਭਰਪੂਰ ਹੋਣ ਦੇ ਨਾਲ-ਨਾਲ ਕਈ ਬੀਮਾਰੀਆਂ ਦਾ ਖਤਰਾ ਵੀ ਘੱਟ ਕਰਦੀਆਂ ਹਨ। ਇਸ ਵਿੱਚ ਭਿੰਡੀ ਵੀ ਸ਼ਾਮਲ ਹੈ। ਭਿੰਡੀ ਖਾਣ ਨਾਲ ਨਾ ਸਿਰਫ ਤੁਹਾਡੇ ਬਲੱਡ ਸ਼ੂਗਰ ਦਾ ਸੰਤੁਲਨ ਬਣਿਆ ਰਹਿੰਦਾ ਹੈ, ਸਗੋਂ ਦਿਲ ਵੀ ਤੰਦਰੁਸਤ ਰਹਿੰਦਾ ਹੈ। ਤਾਂ ਆਓ ਜਾਣਦੇ ਹਾਂ ਲੇਡੀਫਿੰਗਰ ਖਾਣ ਦੇ ਹੋਰ ਕੀ ਫਾਇਦੇ ਹਨ:

ਤੁਹਾਨੂੰ ਦੱਸ ਦੇਈਏ ਕਿ ਲੇਡੀ ਫਿੰਗਰ ਫਾਈਬਰ ਨਾਲ ਭਰਪੂਰ ਹੁੰਦੀ ਹੈ, ਇਹ ਵਿਟਾਮਿਨ, ਮਿਨਰਲਸ ਸਮੇਤ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੀ ਹੈ। ਭਿੰਡੀ ‘ਚ ਪੈਕਟਿਨ ਨਾਂ ਦਾ ਤੱਤ ਹੁੰਦਾ ਹੈ, ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਅਜਿਹੀ ਸਥਿਤੀ ਵਿੱਚ, ਜਦੋਂ ਤੁਹਾਡਾ ਕੋਲੈਸਟ੍ਰੋਲ ਸੰਤੁਲਿਤ ਹੁੰਦਾ ਹੈ, ਤਾਂ ਦਿਲ ਦੇ ਦੌਰੇ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

ਭਿੰਡੀ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ। ਕਿਉਂਕਿ ਇਸ ਵਿੱਚ ਉੱਚ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਪਾਚਨ ਤੰਤਰ ਦੇ ਨਾਲ-ਨਾਲ ਭਿੰਡੀ ਖਾਣ ਨਾਲ ਸਰੀਰ ‘ਚ ਬਲੱਡ ਸ਼ੂਗਰ ਲੈਵਲ ਨੂੰ ਵੀ ਠੀਕ ਕੀਤਾ ਜਾ ਸਕਦਾ ਹੈ।

ਭਿੰਡੀ ਵਿੱਚ ਹੋਰ ਸਬਜ਼ੀਆਂ ਦੇ ਮੁਕਾਬਲੇ ਐਂਟੀਆਕਸੀਡੈਂਟਸ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਲਈ ਕੈਂਸਰ ਦੇ ਖਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ। ਭਿੰਡੀ ਵਿੱਚ ਮੌਜੂਦ ਹਾਈ ਫਾਈਬਰ ਪਾਚਨ ਕਿਰਿਆ ਨੂੰ ਠੀਕ ਰੱਖਦੇ ਹੋਏ ਕੈਂਸਰ ਦੇ ਖ਼ਤਰੇ ਨੂੰ ਰੋਕਦਾ ਹੈ।