GTA News Media

Top Info Bar
22.1°C Toronto Loading date...
Health

ਭੁੱਲ ਕੇ ਵੀ ਦੁੱਧ ਨਾਲ ਨਾ ਖਾਓ ਇਹ ਚੀਜ਼ਾਂ

ਭੁੱਲ ਕੇ ਵੀ ਦੁੱਧ ਨਾਲ ਨਾ ਖਾਓ ਇਹ ਚੀਜ਼ਾਂ
Share this post via:

ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦੁੱਧ ਨੂੰ ਜ਼ਿਆਦਾ ਪੌਸ਼ਟਿਕ ਬਣਾਉਣ ਲਈ ਲੋਕ ਇਸ ‘ਚ ਕਈ ਚੀਜ਼ਾਂ ਮਿਲਾਉਂਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਆਯੁਰਵੇਦ ‘ਚ ਦੁੱਧ ਦੇ ਨਾਲ ਕੁਝ ਚੀਜ਼ਾਂ ਖਾਣ ਦੀ ਮਨਾਹੀ ਹੈ। ਆਓ ਜਾਣਦੇ ਹਾਂ ਦੁੱਧ ਨਾਲ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਖੱਟੇ ਫਲ

ਖੱਟੇ ਫਲਾਂ ਨੂੰ ਕਦੇ ਵੀ ਦੁੱਧ ਦੇ ਨਾਲ ਨਹੀਂ ਖਾਣਾ ਚਾਹੀਦਾ। ਇਸ ਨਾਲ ਉਲਟੀਆਂ ਜਾਂ ਪੇਟ ਦਰਦ ਹੋ ਸਕਦਾ ਹੈ। ਇਸ ਲਈ ਖੱਟੇ ਫਲ ਖਾਣ ਤੋਂ ਘੱਟੋ-ਘੱਟ 2 ਘੰਟੇ ਬਾਅਦ ਦੁੱਧ ਪੀਣਾ ਚਾਹੀਦਾ ਹੈ।

ਗੁੜ

ਅਕਸਰ ਲੋਕ ਦੁੱਧ ਵਿੱਚ ਚੀਨੀ ਦੀ ਥਾਂ ਗੁੜ ਮਿਲਾਉਂਦੇ ਹਨ। ਇਹ ਇੱਕ ਸਿਹਤਮੰਦ ਵਿਕਲਪ ਹੈ ਪਰ ਆਯੁਰਵੇਦ ਵਿੱਚ ਦੁੱਧ ਦੇ ਨਾਲ ਗੁੜ ਦਾ ਸੇਵਨ ਪੇਟ ਲਈ ਹਾਨੀਕਾਰਕ ਦੱਸਿਆ ਗਿਆ ਹੈ। ਇਸ ਲਈ ਸਾਨੂੰ ਦੁੱਧ ਨਾਲ ਗੁੜ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ।

ਮੱਛੀ  

ਦੁੱਧ ਦੀ ਤਾਸੀਰ ਠੰਡੀ ਹੁੰਦੀ ਹੈ ਜਦੋਂ ਕਿ ਮੱਛੀ ਦੀ ਤਾਸੀਰ ਗਰਮ ਹੁੰਦੀ ਹੈ। ਇਸ ਨੂੰ ਇਕੱਠੇ ਖਾਣ ਨਾਲ ਸਰੀਰ ‘ਚ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਚਿਕਨ ਅਤੇ ਰੈੱਡ ਮੀਟ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਪਾਚਨ ਸੰਬੰਧੀ ਸਮੱਸਿਆ ਹੋ ਸਕਦੀ ਹੈ ਅਤੇ ਬਲੋਟਿੰਗ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਕੇਲਾ  

ਅਸੀਂ ਸਾਰੇ ਜਾਣਦੇ ਹਾਂ ਕਿ ਦੁੱਧ ਅਤੇ ਕੇਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਥਕਾਵਟ ਮਹਿਸੂਸ ਕਰਦੇ ਹੋ, ਤਾਂ ਤੁਸੀਂ ਆਪਣੀ ਖੁਰਾਕ ਵਿੱਚ ਕੇਲਾ ਅਤੇ ਦੁੱਧ ਸ਼ਾਮਿਲ ਕਰ ਸਕਦੇ ਹੋ। ਇਸ ਨਾਲ ਸਰੀਰ ‘ਚ ਐਨਰਜੀ ਆਉਂਦੀ ਹੈ। ਇਸ ਦੇ ਫਾਇਦਿਆਂ ਦੇ ਨਾਲ ਇਸ ਦੇ ਕੁਝ ਨੁਕਸਾਨ ਵੀ ਹੋ ਸਕਦੇ ਹਨ। ਦੁੱਧ ਅਤੇ ਕੇਲਾ ਇਕੱਠੇ ਖਾਣ ਨਾਲ ਪਾਚਨ ਸੰਬੰਧੀ ਸਮੱਸਿਆ ਹੋ ਸਕਦੀ ਹੈ।

ਦਹੀਂ  

ਆਯੁਰਵੇਦ ਅਨੁਸਾਰ ਦੁੱਧ ਅਤੇ ਦਹੀਂ ਦਾ ਕਦੇ ਵੀ ਇਕੱਠਿਆਂ ਸੇਵਨ ਨਹੀਂ ਕਰਨਾ ਚਾਹੀਦਾ। ਜੇਕਰ ਤੁਸੀਂ ਇਸ ਨੂੰ ਇਕੱਠੇ ਖਾਂਦੇ ਹੋ ਤਾਂ ਤੁਹਾਡਾ ਪੇਟ ਖਰਾਬ ਹੋ ਸਕਦਾ ਹੈ, ਇਸ ਲਈ ਦੁੱਧ ਅਤੇ ਦਹੀਂ ਨੂੰ ਇਕੱਠੇ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।