GTA News Media

Top Info Bar
22.1°C Toronto Loading date...
Health

ਮੱਕੀ ਦੀ ਰੋਟੀ ਖਾਣ ਦੇ ਫ਼ਾਇਦੇ

ਮੱਕੀ ਦੀ ਰੋਟੀ ਖਾਣ ਦੇ ਫ਼ਾਇਦੇ
Share this post via:

ਮੱਕੀ ਦੀ ਰੋਟੀ ਖਾਣ ਦੇ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਮੱਕੀ ਨੂੰ ਭਾਵੇਂ ਤੁਸੀਂ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਦੇ ਰੂਪ ‘ਚ। ਇਸ ‘ਚ ਵਿਟਾਮਿਨ ਏ. ਬੀ. ਈ. ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕਾਪਰ, ਜ਼ਿੰਕ ਅਤੇ ਮੈਗਨੀਜ਼, ਪੋਟਾਸ਼ੀਅਮ ਹੁੰਦੇ ਹਨ।  ਇਹ ਹਾਈ BP ਦੀ ਸਮੱਸਿਆ ਨੂੰ ਵੀ ਘੱਟ ਕਰਕੇ ਦਿਲ ਦੇ ਦੌਰੇ ਦਾ ਖ਼ਤਰਾ ਘੱਟ ਕਰਦਾ ਹੈ। ਇਸ ਲਈ ਆਪਣੀ ਡਾਈਟ ‘ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਲ ਕਰੋ। ਮੱਕੀ ਦੀ ਰੋਟੀ ਖਾਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਦੇ ਬਾਰੇ ਆਓ ਜਾਣਦੇ ਹਾਂ….

1. ਕੈਂਸਰ ਦੀ ਰੋਕਥਾਮ 
ਮੱਕੀ ਦੀ ਰੋਟੀ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਮੱਕੀ ‘ਚ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਫੇਫੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ ਦਾ ਕੰਮ ਕਰਦੇ ਹਨ।

2. ਦਿਲ ਨੂੰ ਰੱਖੇ ਤੰਦਰੁਸਤ 
ਮੱਕੀ ਦੀ ਰੋਟੀ ਖਾਣ ਨਾਲ ਦਿਲ ਤੰਦਰੁਸਤ ਰਹਿੰਦਾ ਹੈ। ਉਹ ਕੋਲੈਸਟਰੋਲ ਨੂੰ ਘੱਟ ਕਰ ਕਾਰਡਿਓਵਰਸਕੁਲਰ ਦੇ ਰਿਸਕ ਨੂੰ ਘੱਟ ਕਰਦਾ ਹੈ। ਇਸ ‘ਚ ਓਮੇਗਾ-3 ਫੈਟੀ ਐਸਿਡ ਹੁੰਦਾ ਹੈ, ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਾਵਾ ਇਸ ਨਾਲ ਹਾਈ ਬੀ. ਪੀ. ਦੀ ਸਮੱਸਿਆ, ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਰੋਜ਼ਾਨਾ ਮੱਕੀ ਦੀ ਰੋਟੀ ਖਾਣ ਨਾਲ ਸਰੀਰ ‘ਚੋਂ ਮਾੜੇ ਕੋਲੈਸਟਰੋਲ ਦੇ ਪੱਧਰ ਤੋਂ ਨਿਜ਼ਾਤ ਮਿਲਦੀ ਹੈ।

3. ਐਸੀਡਿਟੀ ਅਤੇ ਕਬਜ਼
ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸਰੀਰ ‘ਚ ਸੌਖੇ ਤਰੀਕੇ ਨਾਲ ਹਜ਼ਮ ਹੋ ਜਾਂਦੀ ਹੈ। ਮੱਕੀ ‘ਚ ਮੌਜੂਦ ਫਾਈਬਰ ਪਾਚਨ ਨੂੰ ਸਹੀ ਰੱਖਦੇ ਹਨ ਅਤੇ ਹਾਨੀਕਾਰਕ ਪਦਾਰਥਾਂ ਨੂੰ ਸਰੀਰ ‘ਚੋਂ ਬਾਹਰ ਕੱਢਣ ਦਾ ਕੰਮ ਕਰਦੇ ਹਨ। ਇਸ ਤੋਂ ਇਲਾਵਾ ਮੁੱਕੀ ਦੀ ਰੋਟੀ ਖਾਣ ਨਾਲ ਐਸੀਡਿਟੀ, ਕਬਜ਼ ਅਤੇ ਢਿੱਡ ਸਬੰਧੀ ਹੋਰ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ।

4. ਖੂਨ ਵਧਾਏ 
ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਦੀ ਰੋਟੀ ਬਹੁਤ ਲਾਭਕਾਰੀ ਮੰਨੀ ਜਾਂਦੀ ਹੈ। ਇਸ ‘ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ, ਜੋ ਸਰੀਰ ‘ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨਸ ਦੀ ਕਮੀ ਨੂੰ ਵੀ ਦੂਰ ਕਰਦਾ ਹੈ।
 
5. ਗਰਭ ਅਵਸਥਾ ‘ਚ ਫ਼ਾਇਦੇਮੰਦ 
ਗਰਭਵਤੀ ਔਰਤਾਂ ਲਈ ਮੱਕੀ ਦੀ ਰੋਟੀ ਬਹੁਤ ਫ਼ਾਇਦੇਮੰਦ ਹੈ। ਉਹਨਾਂ ਨੂੰ ਆਪਣੀ ਡਾਈਟ ‘ਚ ਇਸ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਫਾਲੇਟ ਅਤੇ ਵਿਟਾਮਿਨ-ਬੀ ਪਾਇਆ ਜਾਂਦਾ ਹੈ, ਜੋ ਗਰਭ ‘ਚ ਪਲ ਰਹੇ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ ਫਾਲੇਟ ਗਰਭ ਅਵਸਥਾ ‘ਚ ਮਾਂ ਅਤੇ ਬੱਚੇ, ਦੋਹਾਂ ਲਈ ਫ਼ਾਇਦੇਮੰਦ ਹੁੰਦਾ ਹੈ।

6. ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਬ੍ਰੈਸਟ ਕੈਂਸਰ 
ਮੱਕੀ ਦੀ ਰੋਟੀ ਐਂਟੀ-ਆਕਸੀਡੈਂਟ, ਬੀਟਾ ਕ੍ਰਿਪਟੋਜੇਂਥਿਨ, ਐਂਟੀ-ਆਕਸੀਡੈਂਟ ਵਰਗੇ ਤੱਤਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਰੋਜ਼ਾਨਾ ਸੇਵਨ ਕਰਨ ਨਾਲ ਫੇਫੜਿਆਂ ਦੇ ਕੈਂਸਰ, ਲੀਵਰ ਅਤੇ ਬ੍ਰੈਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕੀਤਾ ਦਾ ਸਕਦਾ ਹੈ। ਮੱਕੀ ਨੂੰ ਪਾਣੀ ‘ਚ ਉਬਾਲ ਕੇ ਛਾਣ ਲਓ ਅਤੇ ਇਸ ‘ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ‘ਚ ਜਲਣ, ਗੁਰਦਿਆਂ ਦੀ ਕਮਜ਼ੋਰੀ ਅਤੇ ਪੱਥਰੀ ਦਾ ਖ਼ਤਰਾ ਘੱਟ ਕੀਤਾ ਜਾ ਸਕਦਾ ਹੈ।

7. ਹੱਡੀਆਂ ਨੂੰ ਬਣਾਏ ਮਜ਼ਬੂਤ
ਮੱਕੀ ਦੀ ਰੋਟੀ ਬੀਮਾਰੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਹੱਡੀਆਂ ਲਈ ਵੀ ਬਹੁਤ ਫ਼ਾਇਦੇਮੰਦ ਹੈ। ਮੈਗਨੀਸ਼ੀਅਮ ਅਤੇ ਆਇਰਨ ਇਸ ‘ਚ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ‘ਚ ਮੌਜੂਦ ਜ਼ਿੰਕ ਅਤੇ ਫਾਸਫੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

8. ਯੂਰਿਨ ‘ਚ ਜਲਣ ਦੀ ਸਮੱਸਿਆ 
ਮੱਕੀ ਦੀ ਰੋਟੀ ਨੂੰ ਪਾਣੀ ‘ਚ ਉਬਾਲ ਕੇ ਛਾਣ ਲਓ ਅਤੇ ਇਸ ‘ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ‘ਚ ਜਲਣ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।